27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਿੰਡ ਕੋਟ ਖਹਿਰਾ 'ਚ ਬਲਾਕ ਤਰਸਿੱਕਾ ਨੂੰ ਖ਼ਤਮ ਕਰਨ ਦੇ ਵਿਰੋਧ 'ਚ ਲੋਕਾਂ ਨੇ ਈ.ਟੀ.ਓ. ਮੰਤਰੀ ਦਾ ਫੂਕਿਆ ਪੁਤਲਾ <br/>

ਅਜੀਤ ਡੈਸਕ 01-09-2025

ਤਰਸਿੱਕਾ, 31 ਅਗਸਤ (ਅਤਰ ਸਿੰਘ ਤਰਸਿੱਕਾ)-ਪੰਜਾਬ ਸਰਕਾਰ ਵਲੋਂ ਬਲਾਕ ਤਰਸਿੱਕਾ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਲੋਕਾਂ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ | ਇਸ ਰੋਸ ਮਾਰਚ 'ਚ ਕੋਟ ਖਹਿਰਾ ਦੀਆਂ ਬੀਬੀਆਂ ਅਤੇ ਆਮ ਜਨਤਾ ਨੇ ਸਰਕਾਰ ਅਤੇ ਖ਼ਾਸ ਕਰਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਪ੍ਰਦਰਸ਼ਨ ਵਿਚ ਔਰਤਾਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ, ਲੋਕਾਂ ਦਾ ਗੁੱਸਾ ਇੰਨਾ ਜ਼ਿਆਦਾ ਸੀ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਹਰਭਜਨ ਸਿੰਘ ਈ.ਟੀ.ਓ. ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ | ਉਨ੍ਹਾਂ ਨੇ ਸਰਕਾਰ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ | ਬੀਬੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਉਹ ਇਸ ਮੋਰਚੇ ਦੀ ਅਗਵਾਈ ਕਰਨਗੀਆਂ ਅਤੇ ਵੱਡੇ ਪੱਧਰ 'ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ | ਇਸ ਮੌਕੇ ਹੋਰਨਾਂ ਤੋ ਇਲਾਵਾ ਸਰਪੰਚ ਹਰਭੇਜ ਸਿੰਘ, ਡਾਕਟਰ ਸੁਖਵੰਤ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਨਿਹਾਲ ਸਿੰਘ, ਹਰਜੀਤ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਇਸਤਰੀ ਕਿਸਾਨ ਆਗੂ ਕੁਲਵਿੰਦਰ ਕੌਰ ਅਪਣੇ ਜਥੇ ਸਮੇਤ ਸ਼ਾਮਿਲ ਸਨ |

ਪਿਛਲੀ ਖ਼ਬਰ ਪਿੰਡ ਕਿਰਲਗੜ 'ਚ ਸਾਲਾਨਾ ਕੁਸ਼ਤੀ ਦੰਗਲ ਕਰਵਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਵਲੋਂ ਹੜ ਪੀੜਤਾਂ ਨੂੰ ਸਹਾਇਤਾ ਦਾ ਭਰੋਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।