26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਰੱਬਤ ਦਾ ਭਲਾ ਟਰੱਸਟ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂ-ਚਾਰਾ ਵੰਡਿਆ <br/>

ਅਜੀਤ ਡੈਸਕ 01-09-2025
ਚਮਿਆਰੀ/ ਅਜਨਾਲਾ, 31 ਅਗਸਤ (ਜਗਪ੍ਰੀਤ ਸਿੰਘ/ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਵਲੋਂ ਭੇਜਿਆ ਗਿਆ 20 ਟਨ ਪਸ਼ੂ-ਚਾਰਾ ਅੱਜ ਅਜਨਾਲਾ ਖੇਤਰ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਵੰਡਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਐੱਸ.ਪੀ. ਓਬਰਾਏ ਨੇ ਕਿਹਾ ਕਿ ਪੰਜਾਬ ਇਸ ਵੇਲੇ ਬਹੁਤ ਹੀ ਮੁਸ਼ਕਿਲ ਦੌਰ ਵਿਚੋਂ ਗੁਜ਼ਰ ਰਿਹਾ ਹੈ, ਇਸ ਲਈ ਸਾਡਾ ਸਾਰਿਆਂ ਦਾ ਖਾਸ ਕਰਕੇ ਐੱਨਆਰਆਈ ਭਰਾਵਾਂ ਦਾ ਵੱਡਾ ਫਰਜ਼ ਬਣਦਾ ਹੈ ਕਿ ਅਸੀਂ ਹੜ੍ਹ ਤੋਂ ਪ੍ਰਭਾਵਿਤ ਆਪਣੇ ਲੋਕਾਂ ਦੀ ਮਦਦ ਲਈ ਅੱਗੇ ਆਈਏ | ਉਨ੍ਹਾਂ ਦੱਸਿਆ ਕਿ ਇਸ ਤਹਿਤ ਹੀ ਉਨ੍ਹਾਂ ਦੀ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਦੀ ਮੌਜੂਦਗੀ ਵਿਚ ਚਮਿਆਰੀ, ਜੱਸੜ, ਗੱਗੋਮਾਹਲ, ਰਮਦਾਸ, ਮੰਦਰਾਂਵਾਲੀ, ਧੰਗਈ, ਸਿੰਘੋਕੇ, ਨਵਾਂ ਪਿੰਡ, ਹਰੜ ਕਲਾਂ, ਹਰੜ ਖੁਰਦ ਤੇ ਅਜਨਾਲਾ ਆਦਿ ਸਮੇਤ ਹੋਰਨਾਂ ਪਿੰਡਾਂ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵਰ੍ਹਦੇ ਮੀਂਹ ਵਿਚ ਵੰਡਿਆ ਗਿਆ ਹੈ | ਇਸ ਮੌਕੇ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਸਲਾਹਕਾਰ ਸੁਖਦੀਪ ਸਿੱਧੂ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਤੋਂ ਇਲਾਵਾ ਕਸਬਾ ਚਮਿਆਰੀ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ, ਗੁਰਵਿੰਦਰ ਸਿੰਘ ਕਾਹਲੋਂ, ਪ੍ਰਭਦੀਪ ਸਿੰਘ ਸੋਹਲ, ਸਾਬਕਾ ਸਰਪੰਚ ਸੁਖਰਾਜ ਸਿੰਘ ਹਰੜ ਕਲਾਂ, ਸਰਪੰਚ ਹਰਜਿੰਦਰ ਸਿੰਘ ਸਿੰਘੋਕੇ, ਮੈਂਬਰ ਪੰਚਾਇਤ ਜਸਪਾਲ ਸਿੰਘ ਸਿੰਘੋਕੇ, ਹਰਪ੍ਰੀਤ ਸਿੰਘ ਹਰੜ ਖੁਰਦ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਜੇਠੂਵਾਲ ਵਿਖੇ ਸ਼ਰਧਾ ਨਾਲ ਮਨਾਇਆ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਦੇ ਬੱਚੇ ਨੂੰ ਤਲਬੀਰ ਗਿੱਲ ਵਲੋਂ 1 ਲੱਖ ਦਾ ਚੈੱਕ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।