08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਮੇਹਰ ਸ਼ਾਹ ਦਾ ਮੇਲਾ 5, 6, 7 ਨੂੰ -ਗੁਰਦੀਪ ਸਿੰਘ

ਅਜੀਤ ਡੈਸਕ 02-09-2025
ਰਈਆ, 1 ਸਤੰਬਰ (ਸ਼ਰਨਬੀਰ ਸਿੰਘ ਕੰਗ)-ਬਾਬਾ ਮੇਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਰਈਆ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਰਈਆ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੋੜ ਮੇਲਾ ਬਹੁਤ ਹੀ ਸ਼ਰਧਾ ਪੂਰਵਕ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਜਾਣਗੇ, 6 ਸਤੰਬਰ ਨੂੰ ਸੱਭਿਆਚਾਰਕ ਮੇਲਾ ਕਰਵਾਇਆ ਜਾਵੇਗਾ | ਜਿਸ ਵਿਚ ਨਾਮੀ ਗਾਇਕ ਬਾਈ ਅਮਰਜੀਤ, ਮਨਪ੍ਰੀਤ ਸ਼ੇਰਗਿੱਲ, ਲਖਵਿੰਦਰ ਕੋਟੀਆ ਆਪਣੇ ਫਨ ਦਾ ਮੁਜਾਹਰਾ ਕਰਨਗੇ, 7 ਸਤੰਬਰ ਨੂੰ ਕਵਾਲੀਆ ਕਰਵਾਈਆਂ ਜਾਣਗੀਆਂ | ਇਸ ਮੌਕੇ ਤਰਸੇਮ ਲਾਲ ਸੇਮੀ ਵਾਈਸ ਪ੍ਰਧਾਨ, ਬਲਦੇਵ ਸਿੰਘ ਕਾਕਾ ਮਲਕੀਤ ਸਿੰਘ ਮੀਕਾ, ਜਤਿੰਦਰ ਰਿੰਕੂ, ਬਾਬਾ ਕਾਲਾ, ਜਗਪ੍ਰੀਤ ਸਿੰਘ, ਹਰਜੀਤ ਸਿੰਘ ਪੁਰਬਾ, ਅਸ਼ੋਕ ਕੁਮਾਰ, ਸੁਰਿੰਦਰ ਕਟਾਰੀਆ, ਸੁਰਜੀਤ ਸਿੰਘ, ਸ਼ੀਤਲ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ 7 ਸਤੰਬਰ ਨੂੰ ਸਵੇਰੇ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ |
ਪਿਛਲੀ ਖ਼ਬਰ ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸਮਾਜ ਸੇਵੀ ਪ੍ਰੋਫੈਸਰ ਸ਼ੇਰ ਸਿੰਘ ਚੈਨਪੁਰ ਵਾਲੇ ਹੜ੍ਹ ਪੀੜਤਾਂ ਲਈ ਪਾ ਰਹੇ ਅਹਿਮ ਯੋਗਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।