08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਠਿਆਲਾ 'ਚ ਗਰੀਬ ਪਰਿਵਾਰ ਦੀ ਲਗਾਤਾਰ ਬਾਰਿਸ਼ ਪੈਣ ਕਾਰਨ ਛੱਤ ਡਿੱਗੀ <br/>

ਅਜੀਤ ਡੈਸਕ 02-09-2025

ਸਠਿਆਲਾ, 1 ਸਤੰਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੇ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਪਈ ਹੈ | ਇਸ ਬਾਰੇ ਗਰੀਬ ਪਰਿਵਾਰ ਦੇ ਮੈਂਬਰ ਰਾਜੂ ਪੁੱਤਰ ਬਲਬੀਰ ਸਿੰਘ ਨੇ ਦੱਸਿਆ ਹੈ ਕਿ ਲਗਾਤਾਰ ਬਾਰਿਸ਼ ਪੈਣ ਕਾਰਨ ਘਰ ਦੀ ਛੱਤ ਡਿੱਗੀ ਪਈ ਹੈ | ਉਨ੍ਹਾਂ ਨੇ ਕਿਹਾ ਕਿ ਘਰ ਨੂੰ ਬਚਾਉਣ ਵਾਸਤੇ ਮਕਾਨ ਦੀਆਂ ਛੱਤਾਂ 'ਤੇ ਤਰਪਾਲਾਂ ਵੀ ਪਾਈਆਂ ਹਨ ਤੇ ਲਗਤਾਰ ਬਾਰਿਸ਼ ਪੈਣ ਦੇ ਕਾਰਨ ਛੱਤ ਡਿੱਗ ਪਈ ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ | ਇਸ ਮੌਕੇ ਤੇ ਪਰਿਵਾਰਕ ਮੈਂਬਰ ਰਾਜੂ ਵਾਸੀ ਸਠਿਆਲਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ | ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਜਸਬੀਰ ਸਿੰਘ ਚੱਠਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਗਰੀਬ ਪਰਿਵਾਰ ਦੀ ਯੋਗ ਮੱਦਦ ਕੀਤੀ ਜਾਵੇਗੀ | ਸਾਬਕਾ ਸਰਪੰਚ ਸੰਤੋਖ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ, ਠੇਕੇਦਾਰ ਕੇਵਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀਆਂ ਦੋ ਟਰਾਲੀਆਂ ਅਤੇ 7 ਕਾਰਾਂ ਰਵਾਨਾ <br/> ਅਗਲੀ ਖ਼ਬਰ ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।