08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅਕਾਲੀ ਦਲ ਦੇ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਹੜ੍ਹ ਪੀੜਤਾਂ ਦੀ ਮਦਦ <br/>

ਅਜੀਤ ਡੈਸਕ 02-09-2025
ਓਠੀਆਂ, 1 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨਾਂ ਤੋਂ ਕੁਦਰਤੀ ਕਰੋਪੀ ਦੇ ਕਹਿਰ ਦਾ ਸ਼ਿਕਾਰ ਹੋਏ ਹੜ੍ਹ ਪੀੜਤਾਂ ਦਾ ਬਹੁਤ ਹੀ ਮੰਦਾ ਹਾਲ ਹੋ ਰਿਹਾ ਹੈ, ਮੈਦਾਨੀ ਇਲਾਕੇ ਵਿਚ ਪੈ ਰਹੇ ਮੀਂਹ ਕਾਰਨ ਹੜ ਦਾ ਪਾਣੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਸਰਹੱਦੀ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ | ਸਮਾਜ ਸੇਵੀ ਅਤੇ ਹੋਰ ਲੋਕਾਂ ਵਲੋਂ ਹੜ੍ਹ ਪੀੜਤਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਸੈਦਾਂ, ਭਿੰਡੀ ਔਲਖ, ਨੇਪਾਲ, ਜਸਤਰਵਾਲ ਕੜਿਆਲ, ਬੋਹਲੀਆ, ਪੰਜੂਕਰਾਲ, ਮੋਤਲਾ, ਭਲੋਟ, ਕੋਟਲੀ ਕੋਰੋਟਾਣਾ ਪਿੰਡਾਂ ਵਿਚ ਜਾ ਕੇ ਹੜ੍ਹ ਪੀੜਤਾਂ ਦਾ ਪਤਾ ਲਿਆ ਤੇ ਉਨ੍ਹਾਂ ਨੂੰ ਮਾਲੀ ਮਦਦ ਦੇਣ ਦਾ ਭਰੋਸਾ ਦਿੱਤਾ ਉਨ੍ਹਾਂ ਪਿੰਡ ਭਿੰਡੀ ਔਲਖ ਗੁਰੂ ਕੇ ਬਾਗ ਵਾਲੇ ਬਾਬਿਆਂ ਦੇ ਗੁਰਦੁਆਰਾ ਦਮਦਮਾ ਸਾਹਿਬ ਦੀ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਜੀ ਨੂੰ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਦਿੱਤੀ ਅਤੇ ਭਰੋਸਾ ਦਿੱਤਾ ਕਿ ਹੜ੍ਹ ਪੀੜਤਾਂ ਦੀ ਹੋਰ ਵੀ ਮਦਦ ਕੀਤੀ ਜਾਵੇਗੀ | ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਢ, ਪ੍ਰਧਾਨ ਗੁਰਮੀਤ ਸਿੰਘ ਭੱਪਾ, ਤੇਜਇਕਬਾਲ ਸਿੰਘ ਮੁਹਾਰ , ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ, ਸਾਬਕਾ ਸਰਪੰਚ ਜਸਵਿੰਦਰ ਸਿੰਘ ਉਮਰਪੁਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਪਾਖਰਪੁਰ ਤੋਂ ਹੁੰਦਲ ਪਰਿਵਾਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ ਅਗਲੀ ਖ਼ਬਰ ਹੜ੍ਹ ਦੇ ਪਾਣੀ 'ਚ ਰੁੜੇ ਮਾਛੀਵਾਹਲਾ ਦੇ ਕਿਸਾਨ ਦੀ 4 ਦਿਨਾਂ ਬਾਅਦ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।