20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਥਾਣਾ ਮੁਖੀ ਸਤਨਾਮ ਸਿੰਘ <br/>

ਅਜੀਤ ਡੈਸਕ 23-09-2025

ਚੋਗਾਵਾਂ/ਅਜਨਾਲਾ, 22 ਸਤੰਬਰ (ਗੁਰਵਿੰਦਰ ਸਿੰਘ ਕਲਸੀ/ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਹਦਾਇਤ ਜਾਰੀ ਕੀਤੀ ਗਈ | ਜੇਕਰ ਫਿਰ ਵੀ ਕੋਈ ਇਸ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਕਤ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਭਿੰਡੀਸੈਦਾਂ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਝੋਨੇ ਦੇ ਨਾੜ ਨੂੰ ਅੱਗ ਲਗਾਉਣ ਨਾਲ ਖੇਤਾਂ ਨਾਲ ਲੱਗਦੀਆਂ ਫ਼ਸਲਾਂ, ਘਰਾਂ, ਦਰਖਤਾਂ, ਪਸ਼ੂਆਂ, ਰਸਤੇ ਤੋਂ ਗੁਜ਼ਰਦੇ ਵਾਹਨਾਂ ਆਦਿ ਨੂੰ ਆਪਣੀ ਲਪੇਟ 'ਚ ਲੈ ਲੈਂਦੇ ਹਨ, ਜਿਸ ਨਾਲ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਅਤੇ ਕਈ ਹਾਦਸੇ ਵਾਪਰਦੇ ਹਨ | ਅਜਿਹੀ ਸਥਿਤੀ ਨੂੰ ਮੁੱਖ ਰੱਖਦਿਆਂ ਹੋਇਆਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਰੋਕਣਾ ਅਤਿ ਜ਼ਰੂਰੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਮਸ਼ੀਨਾਂ ਨਾਲ ਪਰਾਲੀ ਨੂੰ ਜ਼ਮੀਨ 'ਚ ਹੀ ਜਜ਼ਬ ਕੀਤਾ ਜਾਵੇ |

ਪਿਛਲੀ ਖ਼ਬਰ ਤਲਬੀਰ ਗਿੱਲ ਨੇ ਹਲਕਾ ਮਜੀਠਾ ਦੇ ਲੋਕਾਂ ਨੂੰ ਵਿਕਾਸ ਦੇ ਵੱਡੇ ਪ੍ਰਾਜੈਕਟ ਦੇਣ ਲਈ ਕਰ ਰਹੇ ਮਿਹਨਤ-ਸਰਪੰਚ ਤਲਵੰਡੀ <br... ਅਗਲੀ ਖ਼ਬਰ ਪਿੰਡ ਦਸਮੇਸ਼ ਨਗਰ ਵਿਖੇ ਹੜ੍ਹਾਂ ਦੇ ਪਾਣੀ ਦੇ ਮਾਰ ਹੇਠ ਸੈਂਕੜੇ ਏਕੜ ਫ਼ਸਲਾਂ ਗਲ ਸੜ ਰਹੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।