20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੁਰਦੁਆਰਾ ਕੱਥੂਨੰਗਲ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 23-09-2025

ਕੱਥੂਨੰਗਲ, 22 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਇਤਿਹਾਸਿਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ 23 ਅਤੇ 24 ਅਕਤੂਬਰ ਨੂੰ ਮਨਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਜਿਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਫੈਦੀ ਦੇ ਕੰਮਾਂ ਸੰਬੰਧੀ ਮੈਨੇਜਰ ਜਗਰੂਪ ਸਿੰਘ ਗਿੱਲ ਨਾਲ ਵਿਚਾਰ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਮੇਲੇ ਦੇ ਸੰਬੰਧ ਵਿਚ ਸੰਗਤਾਂ ਦੇ ਸਹਿਯੋਗ ਅਤੇ ਸਲਾਹ ਮਸ਼ਵਰੇ ਨੂੰ ਮੁੱਖ ਰੱਖਦਿਆਂ ਕਰਵਾਏ ਜਾਣ ਵਾਲੇ ਕੰਮਾਂ ਕਾਰਾ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆ ਸਕੇ | ਮੈਂਬਰ ਬੰਡਾਲਾ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਦੁਕਾਨਾਂ ਅਤੇ ਪਾਰਕਿੰਗ ਦਾ ਨਿਰੀਖਣ ਕੀਤਾ ਅਤੇ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਹੋਇਆਂ ਸਾਰੇ ਪੁਖਤਾ ਪ੍ਰਬੰਧ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਅਪਾਰ ਕਿ੍ਪਾ ਸਦਕਾ ਸਾਰੇ ਪ੍ਰਬੰਧ ਵਧੀਆ ਹੋਣਗੇ ਅਤੇ ਜੇਕਰ ਸੰਗਤਾਂ ਵਿਚੋਂ ਮੇਲੇ ਦੇ ਸੰਬੰਧ ਵਿਚ ਕੋਈ ਆਪਣੇ ਕੀਮਤੀ ਵਿਚਾਰ ਦੇਣਾ ਚਾਹੇ ਤਾ ਉਹ ਗੁਰਦੁਆਰਾ ਸਾਹਿਬ ਜੀ ਦੇ ਮੈਨੇਜਰ ਜਗਰੂਪ ਸਿੰਘ ਗਿੱਲ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜੋੜ ਮੇਲੇ ਤੋਂ ਪਹਿਲਾਂ ਨਗਰ ਕੀਰਤਨ ਸਜਾਉਣ ਸੰਬੰਧੀ ਵੀ ਜਲਦ ਸੰਗਤਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਜਿਸ ਤਰ੍ਹਾਂ ਸੰਗਤਾਂ ਆਪਣਾ ਸਲਾਹ ਮਸ਼ਵਰਾ ਦੇਣਗੀਆਂ ਉਸੇ ਤਰ੍ਹਾਂ ਸਾਰੇ ਕਾਰਜ ਕੀਤੇ ਜਾਣਗੇ | ਇਸ ਮੌਕੇ ਲਖਬੀਰ ਸਿੰਘ ਗਿੱਲ, ਜਗਰੂਪ ਸਿੰਘ ਗਿੱਲ, ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ, ਗੁਰਕੀਰਤ ਸਿੰਘ ਬੱਲ, ਦਿਲਜੋਤ ਸਿੰਘ, ਹਰਪ੍ਰੀਤ ਸਿੰਘ, ਸੰਤੋਖ ਸਿੰਘ ਢੱਡੇ, ਮਨਜੀਤ ਸਿੰਘ ਮੰਨਾ, ਲਵਪ੍ਰੀਤ ਸਿੰਘ ਢੱਡੇ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਅਤੇ ਪੇ੍ਰਮੀ ਸੇਵਾਦਾਰ ਸ਼ਾਮਲ ਸਨ |

ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀ ਕਣਕ ਬੀਜਣ ਦੀ ਆਸ ਵੀ ਡੁੱਬਣ ਲੱਗੀ <br/> ਅਗਲੀ ਖ਼ਬਰ ਪਿੰਡ ਤਰਸਿੱਕਾ ਵਿਖੇ ਹਰਦੀਪ ਸਿੰਘ ਗਿੱਲ ਵਲੋਂ ਲੋੜਵੰਦਾਂ ਨੂੰ ਰਾਸ਼ਨ ਸਮੱਗਰੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।