16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਤ ਮੰਤਰੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਪੈਨਸ਼ਨਾਂ ਸਮੇਂ ਸਿਰ ਦੇਣ ਦੇ ਐਲਾਨ ਦਾ ਤਰਸਿੱਕਾ ਤੇ ਰੰਧਾਵਾ ਨੇ ਕੀਤਾ ਸਵਾਗਤ

ਅਜੀਤ ਡੈਸਕ 25-09-2025
ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)-ਬੀਤੇ ਦਿਨੀਂ ਹਰਪਾਲ ਸਿੰਘ ਚੀਮਾ ਵਿਤ ਮੰਤਰੀ ਪੰਜਾਬ ਨੇ ਜੋ ਐਲਾਨ ਕੀਤਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਪੈਨਸ਼ਨਾਂ ਬਕਾਇਦਗੀ ਨਾਲ ਹਰ ਮਹੀਨੇ ਦੀ 10 ਤਰੀਕ ਨੂੰ ਉਨ੍ਹਾਂ ਦੇ ਖਾਤਿਆਂ 'ਚ ਪਾ ਦਿੱਤੀਆਂ ਜਾਣਗੀਆਂ ਤੇ ਕਿਸੇ ਨੂੰ ਨੂੰ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਮਿਲੇਗਾ | ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਪੰਜਾਬ ਦੇ ਸਰਪ੍ਰਸਤ ਰਾਜਵਿੰਦਰ ਸਿੰਘ ਤਰਸਿੱਕਾ ਤੇ ਨਿਰਮਲ ਸਿੰਘ ਰੰਧਾਵਾ ਪ੍ਰਧਾਨ ਪੰਜਾਬ ਨੇ ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਵਿਤ ਮੰਤਰੀ ਪੰਜਾਬ ਦੇ ਤਹਿ ਦਿਲ ਤੋਂ ਧੰਨਵਾਦੀ ਹਾਂ | ਉਨ੍ਹਾਂ ਦਾ ਧੰਨਵਾਦ ਕਰਨ ਵਾਲਿਆਂ 'ਚ ਸੁਖਦੇਵ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ, ਓਮ ਪ੍ਰਕਾਸ਼ ਜਨਰਲ ਸਕੱਤਰ, ਚਰਨ ਦਾਸ, ਸ਼ੇਰ ਮੁਹੰਮਦ, ਤਰਸੇਮ ਬੈਂਸ, ਗੁਰਵੇਲ ਸਿੰਘ, ਸੁਖਪਾਲ ਸਿੰਘ, ਸੁਖਪਾਲ ਸਿੰਘ ਤੇ ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ 28 ਨੂੰ -ਜਥੇਦਾਰ ਜਲਾ... ਅਗਲੀ ਖ਼ਬਰ ਪੁਲਿਸ ਵਲੋਂ 10 ਗ੍ਰਾਮ ਹੀਰੋਇਨ ਸਮੇਤ ਇਕ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।