25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਾਨ ਸਰਕਾਰ ਵਲੋਂ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਦਾ ਮੁਫ਼ਤ ਇਲਾਜ ਇੱਕ ਇਤਿਹਾਸਕ ਫੈਸਲਾ : ਤਲਬੀਰ ਗਿੱਲ

ਅਜੀਤ ਡੈਸਕ 26-09-2025
ਜੇਠੂਵਾਲ/ਜੈਂਤੀਪੁਰ 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਆਪ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਯਕੀਨੀ ਬਣਾਉਂਦੇ ਹੋਏ ਵੱਡਾ ਫ਼ੈਸਲਾ ਲਿਆ ਹੈ | ਜਿਸ ਨਾਲ ਲੋਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੁਫਤ ਇਲਾਜ ਕਰਵਾ ਸਕਣਗੇ | ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਸਕੀਮ ਪੰਜਾਬ ਨੂੰ ਸਿਹਤ ਖੇਤਰ ਵਿਚ ਅੱਗੇ ਵਧਾਉਣ ਲਈ ਸ਼ਲਾਘਾਯੋਗ ਕਦਮ ਹੈ | ਸ : ਗਿੱਲ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਚੁੱਕਿਆ ਗਿਆ ਇਹ ਇਨਕਲਾਬੀ ਕਦਮ ਗਰੀਬ ਅਤੇ ਮੱਧਵਰਗ ਪਰਿਵਾਰਾਂ ਲਈ ਬਹੁਤ ਲਾਹੇਵੰਦ ਕਦਮ ਹੋਵੇਗਾ ਕਿਉਂਕਿ ਹੁਣ ਉਨ੍ਹਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਬਿੱਲਾਂ ਤੋਂ ਛੁਟਕਾਰਾ ਮਿਲੇਗਾ | ਮਾਨ ਸਰਕਾਰ ਦਾ ਟੀਚਾ ਲੋਕਾਂ ਤੱਕ ਉੱਚ-ਪੱਧਰ ਦੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਤਾਂ ਜੋ ਕਿਸੇ ਨੂੰ ਵੀ ਇਲਾਜ ਲਈ ਪੈਸਿਆਂ ਦੀ ਕਮੀ ਕਾਰਨ ਪਰੇਸ਼ਾਨੀ ਨਾ ਝਲਣੀ ਪਵੇ ਅਤੇ ਇਹ ਯੋਜਨਾ ਸਿਰਫ ਇਲਾਜ ਤੱਕ ਸੀਮਤ ਨਹੀਂ ਰਹੇਗੀ ਸਗੋਂ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਮਦਦਗਾਰ ਸਾਬਤ ਹੋਵੇਗੀ |

ਪਿਛਲੀ ਖ਼ਬਰ ਭਿਆਨਕ ਹੜ੍ਹਾਂ ਨਾਲ ਫ਼ਸਲਾਂ ਨੁਕਸਾਨੀਆਂ ਹੋਣ ਕਾਰਨ ਗੁਰੂ ਘਰ ਦੇ ਵਜ਼ੀਰ (ਗ੍ਰੰਥੀ ਸਿੰਘ) ਦਾ ਫ਼ੈਸਲਾ, ਇਸ ਵਾਰ ਤਨਖ਼ਾਹ... ਅਗਲੀ ਖ਼ਬਰ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਹੁੰ ਚੁਕਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।