25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਾਮਲੇ ਦੀ ਪੈਰਵਾਈ ਲਈ ਹਾਈਕੋਰਟ ਦੇ ਵਕੀਲਾਂ ਦਾ ਪੈਨਲ ਕਰੇਗਾ ਪਿੰਡ ਦਾ ਦੌਰਾ-ਗਿੱਲ <br/>

ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 26-09-2025
ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਨੁਸੂਚਿਤ ਜਾਤੀ ਪਰਿਵਾਰ ਨਾਲ ਬੀਤੇ ਦਿਨੀਂ ਪਿੰਡ ਦੁੱਗਲਵਾਲ ਵਿਖੇ ਹੋਏ ਨਸਲੀ ਵਿਤਕਰੇ ਅਤੇ ਢਾਹੇ ਗਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਦਾ ਸੂ ਮੋਟੋ ਲੈਂਦਿਆਂ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਸਾਰੇ ਮਾਮਲੇ ਦੀ ਪੈਰਵਾਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਰਾਹੀਂ ਕਰਵਾਉਣ ਦਾ ਖੁਲਾਸਾ ਕੀਤਾ ਹੈ | ਉਕਤ ਸੰਗੀਨ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਦੁੱਗਲਵਾਲ ਐੱਸ.ਸੀ. ਪਰਿਵਾਰ ਨਾਲ ਹੋਏ ਜਬਰ ਦੇ ਸੰਗੀਨ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਦੁੱਗਲਵਾਲ ਐੱਸ.ਸੀ. ਕਾਂਡ 'ਚ ਪਿੰਡ ਦੇ ਸ਼ਾਹੂਕਾਰ ਘਰਾਣੇ ਨੇ ਜੋ ਤਸ਼ੱਦਦ ਦਸਵੀਂ ਅਤੇ ਗਿਆਰ੍ਹਵੀਂ ਜਮਾਤ 'ਚ ਪੜ੍ਹਦਿਆਂ ਬੱਚਿਆਂ 'ਤੇ ਢਾਇਆ ਹੈ ਇਹ ਨਾ ਬਰਦਾਸ਼ਤ ਕਰਨਯੋਗ ਹੈ | ਸ: ਗਿੱਲ ਨੇ ਦੱਸਿਆ ਕਿ 'ਸੀਰੀ' ਵਜੋਂ ਕੰਮ ਕਰਨ ਤੋਂ ਇਨਕਾਰ ਕਰਨ 'ਤੇ ਪੁਲਿਸ ਪਾਰਟੀ ਨੇ ਦਲਿਤ ਪਰਿਵਾਰ 'ਤੇ ਜਬਰ ਢਾਹ ਕੇ ਉਨ੍ਹਾਂ ਨੂੰ ਜੇਲ ਭੇਜਿਆ ਹੈ | ਉਨ੍ਹਾਂ ਨੇ ਕਿਹਾ ਕਿ ਜੇਲ੍ਹ 'ਚ ਤੂੜੇ ਪਰਿਵਾਰ 'ਤੇ ਪਾਏ ਝੂਠੇ ਕੇਸ ਦੀ ਜੁਡੀਸ਼ੀਅਲ ਜਾਂਚ ਕਰਵਾਉਣ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਚੋਟੀ ਦੇ ਵਕੀਲ ਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਚਾਰ ਸੀਨੀਅਰ ਵਕੀਲਾਂ ਦੀ ਟੀਮ ਪਿੰਡ ਦੁੁੱਗਲਵਾਲ ਦਾ ਮੌਕਾ ਮੁੁਆਇਨਾ ਕਰਕੇ ਇਸੇ ਹਫਤੇ ਵਿਸ਼ੇਸ਼ ਰਿੱਟ ਤਿਆਰ ਕਰੇਗਾ |
ਸ: ਗਿੱਲ ਨੇ ਦੱਸਿਆ ਕਿ ਜੇਲ੍ਹ 'ਚ ਬੰਦ ਝੂਠੇ ਮੁਕੱਦਮੇ 'ਚ ਨਾਮਜ਼ਦ ਕੀਤੀ ਗਈ ਔਰਤ ਕਰਮਜੀਤ ਕੌਰ ਪਤਨੀ ਸਰਬਜੀਤ ਸਿੰਘ ਅਤੇ ਦੋਵੇਂ ਬੱਚਿਆਂ ਦੇ ਕੇਸ ਦੀ ਪੈਰਵਾਈ ਕਰ ਰਹੀ ਸਰਬਜੀਤ ਕੌਰ ਦੀ ਭੈਣ ਹਰਪ੍ਰੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਗੋਹਲਵੜ੍ਹ ਨੇ ਵੀ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਮੇਰੇ ਭਰਾ ਭਰਜਾਈ ਅਤੇ ਬੱਚਿਆਂ ਦਾ ਜੋ ਮਾੜਾ ਹਸ਼ਰ ਜ਼ਿਮੀਂਦਾਰ ਪਰਿਵਾਰ ਨੇ ਕੀਤਾ ਹੈ, ਉਹ ਹਰਪ੍ਰੀਤ ਕੌਰ ਦਾ ਵੀ ਜਾਨੀ ਮਾਲੀ ਨੁਕਸਾਨ ਕਰ ਸਕਦੇ ਹਨ |
ਸੰਸਥਾ ਦੇ ਪ੍ਰਧਾਨ ਨੇ ਐੱਸ.ਐੱਸ.ਪੀ. ਜ਼ਿਲ੍ਹਾ ਤਰਨ ਤਾਰਨ ਤੋਂ ਮੰਗ ਕੀਤੀ ਹੈ ਕਿ ਕੇਸ ਦੀ ਪੈਰਵਾਈ ਕਰ ਰਹੀ ਬੀਬਾ ਹਰਪ੍ਰੀਤ ਕੌਰ ਦੇ ਪਰਿਵਾਰ ਸਮੂਹ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਨੇੜੇ ਭਵਿੱਖ ਵਿਚ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਉਨ੍ਹਾਂ ਨੇ ਦੱਸਿਆ ਕਿ ਅਸੀਂ ਇਸ ਮਾਮਲੇ 'ਚ ਵਿਜਿਟ ਕਰਵਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੂੰ ਵੀ ਮਿਲਾਂਗੇ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਖਾਲਸਾ ਸਕੂਲ ਦੇ ਬੱਚਿਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ <br/> ਅਗਲੀ ਖ਼ਬਰ ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।