25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪ੍ਰਧਾਨ ਮੰਤਰੀ ਨੇ ਜੀ.ਐੱਸ.ਟੀ. ਘਟਾ ਕੇ ਦੇਸ਼ ਨੂੰ ਦੀਵਾਲੀ ਦਾ ਤੋਹਫਾ ਦਿੱਤਾਂ-ਮੰਨਾ, ਹਰਦੀਪ ਗਿੱਲ <br/>

ਜੰਡਿਆਲਾ ਗੁਰੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਤੇ ਨਾਲ ਹਨ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ, ਅਜੇ ਬੀਰਪਾਲ ਸਿੰਘ ਰੰਧਾਵਾ ਅਤੇ ਹੋਰ ਆਗੂ | ਤਸਵੀਰ : ਪ੍ਰਮਿੰਦਰ ਸਿੰਘ ਜੋਸਨ <br/> 26-09-2025
ਜੰਡਿਆਲਾ ਗੁਰੂ, 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਰਵੀ ਕਰਨ ਸਿੰਘ ਕਾਹਲੋਂ ਨੇ ਅੱਜ ਇੱਥੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨਕਮ ਟੈਕਸ ਦੀ 12 ਲੱਖ 75 ਹਜ਼ਾਰ ਦੀ ਸਲੈਬ ਕਰਕੇ ਅਤੇ ਜੀ. ਐੱਸ. ਟੀ. 'ਚ ਕਟੌਤੀ ਕਰਕੇ ਦੇਸ਼ ਵਾਸੀਆਂ ਨੂੰ ਦੀਵਾਲੀ ਦੇ ਵੱਡਾ ਤੋਹਫਾ ਦਿੱਤਾ ਹੈ | ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਭਾਜਪਾ ਦੇ ਜ਼ਿਲਾ ਅੰਮਿ੍ਤਸਰ ਦਿਹਾਤੀ-2 ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਦੀ ਹਾਜ਼ਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਦੇਸ਼ ਵਿਚ ਜੀ. ਐੱਸ. ਟੀ ਦੀਆਂ ਸੋਧੀਆਂ ਦਰਾਂ ਲਾਗੂ ਹੋ ਗਈਆਂ ਹਨ ਜਿਸ ਕਾਰਨ ਬਾਜ਼ਾਰਾਂ ਵਿਚ ਰੌਣਕਾਂ ਲੱਗ ਗਈਆਂ ਹਨ ਅਤੇ ਕੈਂਸਰ ਵਰਗੀਆਂ ਬਿਮਾਰੀ ਦੀਆਂ ਮਹਿੰਗੀਆਂ ਦਵਾਈਆਂ ਵੀ ਸਸਤੀਆਂ ਹੋ ਗਈਆਂ ਹਨ | ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 4 ਕਰੋੜ ਨਵੇਂ ਘਰ ਬਣਾ ਕੇ ਦੇਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਗ਼ਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਅਤੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਜੰਡਿਆਲਾ ਗੁਰੂ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ ਪਹਿਲਾਂ 12 ਹਜ਼ਾਰ ਕਰੋੜ ਅਤੇ ਹੁਣ 1600 ਕਰੋੜ ਰੁਪਏ ਮਦਦ ਵਜੋਂ ਦਿੱਤੇ ਹਨ ਜਿਸ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਬਣਦਾ ਹੈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਵਲੋਂ ਭਾਰਤ ਤੇ ਟੈਕਸ 'ਚ ਵਾਧਾ ਕੀਤਾ ਤਾਂ ਨਰਿੰਦਰ ਮੋਦੀ ਨੇ ਇਸ ਦਾ ਜਵਾਬ ਜੀ. ਐੱਸ. ਟੀ. ਘਟਾ ਕੇ ਦਿੱਤਾ ਜਿਸ ਦਾ ਹਰ ਵਰਗ ਨੂੰ ਫਾਇਦਾ ਹੋਇਆ ਹੈ | ਇਸ ਮੌਕੇ ਮਨਜੀਤ ਸਿੰਘ ਮੰਨਾ ਮੀਆਂ ਵਿੰਡ, ਹਰਦੀਪ ਸਿੰਘ ਗਿੱਲ ਤੋਂ ਇਲਾਵਾ ਅਜੇ ਬੀਰਪਾਲ ਸਿੰਘ ਰੰਧਾਵਾ, ਗੁਪਤੇਸ਼ਵਰ ਬਾਵਾ, ਰਜੇਸ਼ ਟਾਂਗਰੀ, ਬਲਵਿੰਦਰ ਪੱਡਾ ਅਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਚਾਰੇ ਦੀਆਂ ਟਰਾਲੀਆਂ ਨੂੰ ਵਛੋਆ ਤੋਂ 27 ਨੂੰ ਕਰਨਗੇ ਰਵਾਨਾ-ਜੋਧ ਸ... ਅਗਲੀ ਖ਼ਬਰ ਵਿਧਾਇਕ ਟੌਂਗ ਨੇ ਰਈਆ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।