25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੁਖਬੀਰ ਸਿੰਘ ਬਾਦਲ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਚਾਰੇ ਦੀਆਂ ਟਰਾਲੀਆਂ ਨੂੰ ਵਛੋਆ ਤੋਂ 27 ਨੂੰ ਕਰਨਗੇ ਰਵਾਨਾ-ਜੋਧ ਸਿੰਘ ਸਮਰਾ <br/>

ਹਲਕਾ ਅਜਨਾਲਾ ਵਿਚ 27 ਦੇ ਸੁਖਬੀਰ ਸਿੰਘ ਬਾਦਲ ਦੇ ਪ੍ਰੋਗਰਾਮ ਸੰਬੰਧੀ ਮੀਟਿੰਗ ਦੌਰਾਨ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਵਛੋਆ, ਪ੍ਰਧਾਨ ਸ਼ਿੰਦ ਸੈਂਸਰਾ, ਬ੍ਰਹਮ ਝੰਡੇਰ ਤੇ ਹੋਰ ਸ਼ਖ਼ਸੀਅਤਾਂ | ਤਸਵੀਰ : ਸ਼ਰਨਜੀਤ ਸਿੰਘ ਗਿੱਲ <br/> 26-09-2025
ਚੇਤਨਪੁਰਾ, 25 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਅਕਾਲੀ ਵਰਕਰਾਂ ਦੀ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ 27 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਲਕਾ ਅਜਨਾਲਾ ਵਿਚ ਪੁੱਜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰੋਗਰਾਮ ਸੰਬੰਧੀ ਰੂਪ ਰੇਖਾ ਲਿਖਣ ਲਈ ਵਿਚਾਰ ਚਰਚਾ ਕੀਤੀ ਗਈ | ਇਸ ਸੰਬੰਧੀ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਪਸ਼ੂਆਂ ਲਈ ਚਾਰੇ (ਅਚਾਰ) ਦੇ 55 ਟਰੱਕ ਭਰ ਕੇ ਭੇਜੇ ਗਏ ਹਨ, ਜਿਸ ਨੂੰ ਅਕਾਲੀ ਵਰਕਰਾਂ ਵਲੋਂ ਟਰਾਲੀਆਂ ਵਿਚ ਭਰਿਆ ਜਾ ਰਿਹਾ ਹੈ ਅਤੇ ਇਸ ਨੂੰ ਵੱਖ-ਵੱਖ ਪਿੰਡਾਂ ਵਿਚ ਹੜ੍ਹ ਪੀੜਤ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 27 ਸਤੰਬਰ ਨੂੰ ਸਵੇਰ ਸਮੇਂ ਅਕਾਲੀ ਦਲ ਦੀ ਲੀਡਰਸ਼ਿਪ ਸਮੇਤ ਪਿੰਡ ਵਛੋਆ ਪੁੱਜ ਕੇ ਪਸ਼ੂਆਂ ਦੇ ਚਾਰੇ ਨਾਲ ਭਰੀਆਂ ਟਰਾਲੀਆਂ ਨੂੰ ਰਵਾਨਾ ਕਰਨਗੇ ਤੇ ਪਿੰਡ ਘੋਨੇਵਾਲਾ, ਬਾਉਲੀ ਅਤੇ ਹੋਰ ਪਿੰਡਾਂ ਵਿਚ ਧੁੱਸੀ ਬੰਨ੍ਹ 'ਤੇ ਜਾ ਕੇ ਸਥਿਤੀ ਦਾ ਜਾਇਜਾ ਲੈਣਗੇ | ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਜਿੰਨੇ ਵੀ ਪਿੰਡ ਪਾਣੀ ਦੀ ਮਾਰ ਹੇਠ ਆਏ ਹਨ, ਉਨ੍ਹਾਂ ਸਾਰੇ ਹੀ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਸ਼ੂਆਂ ਲਈ ਚਾਰਾ, ਕਿਸਾਨਾਂ ਨੂੰ ਕਣਕ ਦਾ ਬੀਜ਼ ਦਿੱਤਾ ਜਾਵੇਗਾ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਜ਼ਮੀਨ ਵਿਚੋਂ ਰੇਤ ਅਤੇ ਮਿੱਟੀ ਵਗੈਰਾ ਚੁੱਕ ਕੇ ਉਸ ਨੂੰ ਪੱਧਰਾ ਕਰਨ ਲਈ ਡੀਜ਼ਲ ਦੀ ਸੇਵਾ ਵੀ ਕੀਤੀ ਜਾਵੇਗੀ | ਇਸ ਦੇ ਨਾਲ ਹੀ ਪਾਣੀ ਨਾਲ ਪੈਦਾ ਹੋਏ ਮੱਛਰ ਤੋਂ ਫ਼ੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਫੋਗਿੰਗ ਮਸ਼ੀਨਾਂ ਦੁਆਰਾ ਲੋਕਾਂ ਦੇ ਘਰਾਂ ਤੇ ਗਲੀਆਂ ਵਿਚ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਵਛੋਆ, ਜਥੇ. ਮੁਖਤਾਰ ਸਿੰਘ ਸੂਫੀਆਂ, ਪ੍ਰਧਾਨ ਜ਼ੋਰਾਵਰ ਸਿੰਘ ਅਜਨਾਲਾ, ਰੂਬੀ ਗੁੱਝਾਪੀਰ, ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ, ਬ੍ਰਹਮ ਸਿੰਘ ਝੰਡੇਰ, ਨਵਚੰਦ ਸਿੰਘ ਹਰੜ, ਗੁਰਚਰਨਜੀਤ ਸਿੰਘ ਰਾਜੂ ਅਵਾਣ, ਉਮਰਜੀਤ ਸਿੰਘ ਘੁੱਕੇਵਾਲੀ, ਪ੍ਰਗਟ ਸਿੰਘ ਚੱਕਬਾਲਾ, ਅਕਾਸ਼ ਭੁਰੇਗਿੱਲ, ਗੁਰਲਾਲ ਸਿੰਘ ਵਿਛੋਆ, ਪੀ. ਏ. ਗੁਰਭੇਜ ਸਿੰਘ ਭੱਟੀ, ਰਾਜਬੀਰ ਸਿੰਘ ਬਾਉਲੀ, ਸੁਖਦੇਵ ਸਿੰਘ ਸੁਧਾਰ, ਸ਼ਮਸ਼ੇਰ ਸਿੰਘ, ਸ਼ਿੰਟੂ ਅਜਨਾਲਾ ਤੇ ਜਸਮੇਹਰ ਸਿੰਘ ਜੱਸੜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਫ਼ਾਈ ਮੁਹਿੰਮ ਤਹਿਤ ਮਹਿਤਾ ਚੌਂਕ ਦੀ ਪੰਚਾਇਤ ਨੇ ਸੀਵਰੇਜ ਸਾਫ਼ ਕਰਵਾਏ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਜੀ.ਐੱਸ.ਟੀ. ਘਟਾ ਕੇ ਦੇਸ਼ ਨੂੰ ਦੀਵਾਲੀ ਦਾ ਤੋਹਫਾ ਦਿੱਤਾਂ-ਮੰਨਾ, ਹਰਦੀਪ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।