01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜਗਦੇਵ ਕਲਾਂ ਵਿਖੇ ਸਾਇੰਸ ਅਤੇ ਵੱਖ-ਵੱਖ ਵਿਸ਼ਿਆਂ ਦੀ ਕਲਾ ਪ੍ਰਦਰਸ਼ਨੀ ਸੰਬੰਧੀ ਮੇਲਾ

ਅਜੀਤ ਡੈਸਕ 03-11-2025

ਜਗਦੇਵ ਕਲਾਂ, 2 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਸ੍ਰੀਮਤੀ ਰਜਿੰਦਰ ਕੌਰ ਦੀ ਅਗਵਾਈ ਵਿਚ ਸ. ਸ. ਸ. ਸ. ਜਗਦੇਵ ਕਲਾਂ ਵਿਚ ਪੰਜਾਬੀ, ਸਮਾਜਿਕ ਸਿੱਖਿਆ, ਸਾਇੰਸ, ਗਣਿਤ, ਇਤਿਹਾਸ, ਕਾਮਰਸ, ਵੋਕੇਸ਼ਨਲ ਵਿਸ਼ਿਆਂ ਨਾਲ ਸੰਬੰਧਿਤ ਮੇਲੇ ਲਗਾਏ ਗਏ | ਵਿਦਿਆਰਥੀਆਂ ਨੇ ਇਨ੍ਹਾਂ ਵਿਸ਼ਿਆਂ ਨਾਲ ਸੰਬੰਧਿਤ ਚਾਰਟ, ਮਾਡਲ ਅਤੇ ਹੋਰ ਸਮੱਗਰੀ ਤਿਆਰ ਕੀਤੀ | ਪੰਜਾਬੀ ਵਿਸ਼ੇ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਸੰਬੰਧੀ ਹੱਥ ਦੀਆਂ ਕੱਢੀਆਂ ਫੁਲਕਾਰੀਆਂ, ਚਾਦਰਾਂ, ਪੱਖੀਆਂ, ਪਿੱਤਲ ਤੇ ਕੈਂਹ ਦੇ ਭਾਂਡੇ ਸਜਾ ਕੇ ਸਭ ਦਾ ਮਨ ਮੋਹ ਲਿਆ | ਵਧੀਆ ਚਾਰਟ ਤੇ ਮਾਡਲ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਰਮਜੀਤ ਕੌਰ, ਚੰਦਰ ਮੋਹਨ ਗੁਪਤਾ, ਗੁਰਵਿੰਦਰ ਸਿੰਘ, ਸੁਖਰਾਜ ਸਿੰਘ, ਬਲਤੇਜ ਸਿੰਘ, ਗੁਰਿੰਦਰਜੀਤ ਸਿੰਘ, ਬਲਵਿੰਦਰ ਕੁਮਾਰ, ਵਿਸ਼ਾਲ ਮਸੀਹ, ਵਿਕਾਸ ਨੇਬ, ਜਸਪ੍ਰੀਤ ਕੌਰ, ਹਰਜੀਤ ਕੌਰ, ਕੁਲਵਿੰਦਰ ਕੌਰ, ਸ਼ੈਫੀ ਮਹੇਸ਼ਵਰੀ, ਮਲਕੀਅਤ ਸਿੰਘ, ਸੁਰਿੰਦਰ ਸਿੰਘ, ਸੁਖਜਿੰਦਰ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ ਦਾ ਪੇਪਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।