30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅਸਾਮ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਹੋਵੇਗਾ ਸਵਾਗਤ -ਮੈਨੇਜਰ ਵਰਨਾਲੀ

ਅਜੀਤ ਡੈਸਕ 03-11-2025
ਜਗਦੇਵ ਕਲਾਂ, 2 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਇਆ ਵਿਸ਼ਾਲ ਨਗਰ ਕੀਰਤਨ 7 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਰਾਤ ਨੂੰ ਪਹੁੰਚਣ ਉਪਰੰਤ 8 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਗੁਮਟਾਲਾ, ਰਾਜਾਸਾਂਸੀ, ਕੁੱਕੜਾਂਵਾਲਾ ਹੁੰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪਾਵਨ ਚਰਨ ਛੋਹ ਧਰਤੀ ਗੁਰੂ ਕਾ ਬਾਗ ਵਿਖੇ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਅਤੇ ਬੀਬੀ ਸਵਰਨ ਕੌਰ ਤੇੜਾ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਇਹ ਜਾਣਕਾਰੀ ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕਰਨ ਲਈ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਹੋਈ ਵਿਸ਼ੇਸ਼ ਮੀਟਿੰਗ ਉਪਰੰਤ ਮੈਨੇਜਰ ਜਗਜੀਤ ਸਿੰਘ ਵਰਨਾਲੀ ਵਲੋਂ ਦਿੱਤੀ ਗਈ | ਇਸ ਮੌਕੇ ਭਾਈ ਗੁਰਵਿੰਦਰ ਸਿੰਘ ਭੰਗਵਾਂ, ਪ੍ਰਚਾਰਕ ਮਨਦੀਪ ਸਿੰਘ ਝੰਡੇਰ, ਭਾਈ ਰੁਪਿੰਦਰ ਸਿੰਘ ਮੱਧੂਛਾਂਗਾ, ਭਾਈ ਜਸਵਿੰਦਰ ਸਿੰਘ, ਭਾਈ ਰਣਜੋਧ ਸਿੰਘ ਨੇਪਾਲ, ਭਾਈ ਗੁਰਬੀਰ ਸਿੰਘ, ਭਾਈ ਜਗਪਾਲ ਸਿੰਘ ਖਜਾਨਚੀ, ਭਾਈ ਗੁਰਲਾਲ ਸਿੰਘ ਖ਼ਤਰਾਏ ਕਲਾਂ, ਭਾਈ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਖੇੜਾ ਥਾਣੇਵਾਲ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਤਿਕਾਰ ਕਮੇਟੀ ਨੇ ਪਾਵਨ ਸਰੂਪ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਾ... ਅਗਲੀ ਖ਼ਬਰ ਗਲੋਬਲ ਸਿੱਖ ਸੰਸਥਾ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਡੀ.ਏ.ਪੀ. ਖਾਦ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।