29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹੜ੍ਹ ਪੀੜਤ ਕਿਸਾਨਾਂ ਨੂੰ ਬੀਜ ਅਤੇ ਡੀ.ਏ.ਪੀ. ਖਾਦ ਵੰਡੀ

ਅਜੀਤ ਡੈਸਕ 03-11-2025
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵੈਟਰਨ ਵੈੱਲਫੇਅਰ ਆਰਗੇਨਾਈਜ਼ੇਸ਼ਨ, ਵਜਰਾ ਕੋਰ 15 ਵਲੋਂ ਅਜਨਾਲਾ ਸ਼ਹਿਰ ਨਾਲ ਲੱਗਦੇ ਪਿੰਡ ਗੁੱਜਰਪੁਰਾ ਵਿਖੇ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਏ ਗਏ ਕੈਂਪ ਵਿਖੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਦੇ ਨੁਮਾਇੰਦਿਆਂ ਵਜੋਂ ਪ੍ਰੋਫੈਸਰ ਡਾ. ਅਰਵਿੰਦ ਸਾਬਕਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪ੍ਰੋਫੈਸਰ ਡਾ. ਜੋਤਸਰੂਪ ਕੌਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਅਤੇ ਖਾਦ ਵੰਡੀ | ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੈਪਟਨ ਰਣਜੀਤ ਸਿੰਘ, ਹਵਲਦਾਰ ਗੁਰਦੇਵ ਸਿੰਘ, ਹਵਲਦਾਰ ਕੁਲਦੀਪ ਸਿੰਘ, ਹਵਲਦਾਰ ਜਸਪਾਲ ਸਿੰਘ ਬੀ. ਐੱਸ. ਐੱਫ. ਅਤੇ ਵੈਟਰਨ ਵੈੱਲਫੇਅਰ ਆਰਗੇਨਾਈਜ਼ੇਸ਼ਨ ਅੰਮਿ੍ਤਸਰ ਦੀ ਸਮੂਹ ਟੀਮ ਨੇ ਆਪਣਾ ਪੂਰਾ ਯੋਗਦਾਨ ਪਾਇਆ | ਅੰਤ ਵਿਚ ਆਰਗੇਨਾਈਜ਼ੇਸ਼ਨ ਦੇ ਸੂਬਾ ਪ੍ਰਧਾਨ ਸੂਬੇਦਾਰ ਮੇਜਰ ਦਿਲਬਾਗ ਸਿੰਘ ਅਤੇ ਕੈਪਟਨ ਰਣਜੀਤ ਸਿੰਘ ਮੀਡੀਆ ਕੋਆਰਡੀਨੇਟਰ ਅੰਮਿ੍ਤਸਰ ਅਤੇ ਸਮੂਹ ਅੰਮਿ੍ਤਸਰ ਟੀਮ ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਮੋਹਾਲੀ ਟੀਮ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਆੜ੍ਹਤੀਆਂ ਵਲੋਂ ਕੰਨਾਂ 'ਚ ਕੀਤੀ ਜਾ ਰਹੀ ਝੋਨੇ ਦੀ ਬੋਲੀ ਤੋਂ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਰੁਮਾਣਾਚੱਕ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।