14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕਤਲ ਕੀਤੇ ਐੱਨ.ਆਰ.ਆਈ. ਦੇ ਘਰ ਅਫਸੋਸ ਕਰਨ ਪੁੱਜੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ

ਅਜੀਤ ਡੈਸਕ 04-11-2025

ਹਰਸਾ ਛੀਨਾ, 3 ਨਵੰਬਰ (ਕੜਿਆਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾ. ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਪਿੰਡ ਧਾਰੀਵਾਲ ਵਿਖੇ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਐੱਨ.ਆਰ.ਆਈ. ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ | ਇਸ ਸਮੇਂ ਉਨ੍ਹਾਂ ਮਿ੍ਤਕ ਐੱਨ.ਆਰ.ਆਈ. ਮਲਕੀਤ ਸਿੰਘ ਪਿਤਾ ਸੁਰਜੀਤ ਸਿੰਘ ਅਤੇ ਗੁਰਮੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਹਰ ਸੰਭਵ ਮਦਦ ਦਿੱਤੇ ਜਾਣ ਦਾ ਭਰੋਸਾ ਦਿੱਤਾ | ਇਸ ਸਮੇਂ ਸ. ਰਾਜਾ ਵੜਿੰਗ ਨੇ ਸੂਬੇ ਦੀ ਵਿਗੜਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਰੋਜਾਨਾ ਸੂਬੇ ਦੇ ਕਿਸੇ ਨਾ ਕਿਸੇ ਸ਼ਹਿਰ ਵਿਚ ਗੋਲੀਆਂ ਦੀ ਆਵਾਜ ਕਿਸੇ ਅਮਨ ਪਸੰਦ ਸੂਬਾ ਵਾਸੀ ਦੀ ਆਵਾਜ਼ ਨੂੰ ਸਦਾ ਲਈ ਬੰਦ ਕਰ ਰਹੀ ਹੈ | ਸ. ਸਰਕਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਵਲੋਂ ਰੋਜਾਨਾ ਕਿਸੇ ਨਾ ਕਿਸੇ ਨੂੰ ਪੈਸੇ ਦੀ ਫਿਰੌਤੀ ਲਈ ਫੋਨ ਕਾਲਾਂ ਆ ਰਹੀਆਂ ਹਨ, ਜਿਸ ਨਾਲ ਸੂਬੇ 'ਚ ਕਾਨੂੰਨ ਵਿਵਸਥਾ ਨਾਲ ਦੀ ਕੋਈ ਚੀਜ਼ ਹੀ ਨਹੀਂ ਹੈ | ਇਸ ਸਮੇਂ ਸ. ਵੜਿੰਗ ਅਤੇ ਸ. ਸਰਕਾਰੀਆ ਨੇ ਮੌਕੇ 'ਤੇ ਸੂਬੇ ਦੇ ਪੁਲਿਸ ਮੁਖੀ ਅਤੇ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਨਾਲ ਫੋਨ 'ਤੇ ਗੱਲ ਕਰਕੇ ਮਿ੍ਤਕ ਮਲਕੀਤ ਸਿੰਘ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗਿ੍ਫਤਾਰ ਕੀਤੇ ਜਾਣ ਦੀ ਮੰਗ ਕੀਤੀ | ਇਸ ਸਮੇਂ ਸਾ. ਡਿਪਟੀ ਮੇਅਰ ਰਮਨ ਬਖਸ਼ੀ, ਸਾ. ਉੱਪ ਚੇਅਰਮੈਨ ਸਤਿੰਦਰਪਾਲ ਸਿੰਘ ਸ਼ਿੰਦ ਵਰਨਾਲੀ, ਮਾ. ਗੁਰਭੇਜ ਸਿੰਘ ਧਾਰੀਵਾਲ, ਸਰਪੰਚ ਹਰਪਾਲ ਸਿੰਘ, ਦਵਿੰਦਰ ਸਿੰਘ ਧਾਰੀਵਾਲ, ਜਸਵੰਤ ਸਿੰਘ ਚੰਡੀਗੜ੍ਹੀਏ, ਕਾਬਲ ਸਿੰਘ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਸ਼ਹੀਦ ਤਜਿੰਦਰ ਸਿੰਘ ਸਕੂਲ ਜੋਧੇ ਨੂੰ ਮੁਕੰਮਲ ਤੌਰ 'ਤੇ ਅੱਪਗ੍ਰੇਡ ਕਰੇ- ਗਿੱਲ ਅਗਲੀ ਖ਼ਬਰ ਸਠਿਆਲਾ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ: ਨਾਨਕਸਰ 'ਚ ਸ੍ਰੀ ਅਖੰਡ ਪਾਠ ਸਾਹਿਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।