14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਈਆਂ ਵਾਲਾ ਵਿਖੇ ਸਮਾਗਮ 5 ਨੂੰ

ਅਜੀਤ ਡੈਸਕ 04-11-2025
ਮਜੀਠਾ, 3 ਨਵੰਬਰ (ਜਗਤਾਰ ਸਿੰਘ ਸਹਿਮੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਭਰ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਸਥਾਨਕ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਵੀ 5 ਨਵੰਬਰ ਨੂੰ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾਵੇਗਾ | ਇਹ ਸਮਾਗਮ ਗੁਰਦੁਆਰਾ ਮਾਈਆਂ ਵਾਲਾ ਦੀ ਪ੍ਰਬੰਧਕ ਕਮੇਟੀ, ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ ਮਜੀਠਾ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗ੍ਰੰਥੀ ਸਿੰਘ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 5 ਨਵੰਬਰ (ਬੁੱਧਵਾਰ) ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ਼ਾਮ ਨੂੰ ਕੀਰਤਨ ਦਰਬਾਰ ਹੋਵੇਗਾ, ਜਿਸ ਦੌਰਾਨ ਭਾਈ ਮਨਮੀਤ ਸਿੰਘ ਦਾ ਕੀਰਤਨੀ ਜਥਾ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ, ਜਦਕਿ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਰੂਹਾਨੀ ਤੌਰ 'ਤੇ ਗੁਰੂ ਸ਼ਬਦ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ |
ਪਿਛਲੀ ਖ਼ਬਰ 3 ਰੋਜ਼ਾ ਸਿ੍ਸ਼ਟੀ ਤੇ ਉਡਾਨ ਪ੍ਰੋਗਰਾਮ ਦੀਆਂ ਤਿਆਰੀਆਂ: ਡਾਇਰੈਕਟਰ ਬੀ. ਡੀ. ਸ਼ਰਮਾ ਪੰਜਾਬ ਗਾਇਕ ਨਿੰਜਾ ਕਰਨਗੇ ਦਰਸ਼ਕ... ਅਗਲੀ ਖ਼ਬਰ ਤਰਨ ਤਾਰਨ ਦੀ ਜਨਤਾ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਨੂੰ ਜਿਤਾਏਗੀ- ਸਰਕਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।