14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਾਲਮੀਕਿ ਤੀਰਥ ਵਿਖੇ ਅੱਜ ਹੋਵੇਗੀ ਸਰੋਵਰ ਪੂਜਾ: ਮਹੰਤ

ਅਜੀਤ ਡੈਸਕ 04-11-2025
ਰਾਮ ਤੀਰਥ, 3 ਨਵੰਬਰ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਵਲੋਂ ਸਮੂਹ ਸੰਗਤਾਂ ਦੀ ਸੁੱਖ ਸ਼ਾਂਤੀ ਵਾਸਤੇ 4 ਨਵੰਬਰ ਨੂੰ ਸੰਤ ਸਮਾਜ ਵਲੋਂ ਸਰੋਵਰ ਪੂਜਾ ਕੀਤੀ ਜਾਵੇਗੀ ਅਤੇ ਸਰੋਵਰ 'ਚੋਂ ਫੜੀ ਹੋਈ ਮੱਛੀ ਨੂੰ ਸੋਨੇ ਦੀ ਨੱਥ ਪਹਿਨਾ ਕੇ ਛੱਡਿਆ ਜਾਵੇਗਾ | ਇਸ ਦੀ ਜਾਣਕਾਰੀ ਦਿੰਦਿਆਂ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਦੇ ਗੱਦੀ ਨਸ਼ੀਨ ਮਹੰਤ ਮਲਕੀਤ ਨਾਥ ਨੇ ਦੱਸਿਆ ਕਿ ਇਸ ਮੌਕੇ 'ਤੇ ਵੱਖ-ਵੱਖ ਥਾਵਾਂ ਤੋਂ ਸੰਤ ਮਹਾਤਮਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਸਰੋਵਰ ਪੂਜਾ ਅਤੇ ਮੱਛੀ ਨੂੰ ਸੋਨੇ ਦੀ ਨੱਥ ਪਹਿਨਾਉਣ ਵਾਲੀ ਰਸਮ ਹਰ ਸਾਲ ਮੇਲੇ ਤੋਂ ਇਕ ਦਿਨ ਪਹਿਲਾਂ ਨਿਭਾਈ ਜਾਂਦੀ ਹੈ |
ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ 'ਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਸਾਡੇ ਚਾਨਣ ਮੁਨਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।