ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਬਿਆਸ ਆਪਣਾ ਅਹੁਦਾ ਸੰਭਾਲ ਕੇ ਬਕਾਇਦਾ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ, ਉਹ ਬਟਾਲਾ ਤੋਂ ਬਦਲ ਕੇ ਇੱਥੇ ਪੁੱਜੇ ਹਨ, ਜਦਕਿ ਪਹਿਲੇ ਥਾਣਾ ਮੁਖੀ ਸ਼ਮਸ਼ੇਰ ਸਿੰਘ ਦੀ ਕੱਥੂਨੰਗਲ ਬਦਲੀ ਹੋ ਗਈ ਹੈ | ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਇਸ ਤੋਂ ਪਹਿਲਾਂ ਵੀ ਬਤੌਰ ਥਾਣਾ ਮੁਖੀ ਬਿਆਸ ਸੇਵਾਵਾਂ ਨਿਭਾਅ ਚੁੱਕੇ ਹਨ | ਅਹੁਦਾ ਸੰਭਾਲਣ ਤੋਂ ਬਾਅਦ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਮੁਹਿੰਮ ਤਹਿਤ ਅਸੀਂ ਪੂਰੀ ਤਰ੍ਹਾਂ ਨਸ਼ਿਆਂ ਦੇ ਖ਼ਿਲਾਫ਼ ਲੜਾਂਗੇ ਅਤੇ ਇਸ ਮਾਮਲੇ ਵਿਚ ਕਿਸੇ ਦਾ ਵੀ ਲਿਹਾਜ ਨਹੀਂ ਕੀਤਾ ਜਾਵੇਗਾ |