03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਅਜਨਾਲਾ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਕਾਬੂ, ਮਾਮਲਾ ਦਰਜ <br/>

ਅਜੀਤ ਡੈਸਕ 06-11-2025

ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ 'ਚ ਅਜਨਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ 2 ਨਸ਼ਾ ਤਸਕਰਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਸਬ-ਇੰਸ: ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਏ.ਐੱਸ.ਆਈ. ਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਗਸ਼ਤ ਦੇ ਸੰਬੰਧ ਵਿਚ ਕੀਰਤਨ ਦਰਬਾਰ ਗਰਾਊਾਡ ਅਜਨਾਲਾ ਨਜ਼ਦੀਕ ਪੁੱਜੀ ਤਾਂ ਸੱਕੀ ਨਾਲਾ ਵਾਲੀ ਸਾਈਡ ਤੋਂ ਦੋ ਮੋਨੇ ਨੌਜਵਾਨ ਪੈਦਲ ਤੁਰੇ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਿਆ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 13 ਗ੍ਰਾਮ ਹੈਰੋਇਨ ਅਤੇ 1200 ਰੁਪਏ ਡਰੱਗ ਮਨੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੀ ਪਹਿਚਾਣ ਲਵਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਸਰਾਏ ਅਤੇ ਅਕਾਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸ਼ੇਖਭੱਟੀ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੋਲੋਂ ਕੀਤੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਅਜਨਾਲਾ ਖੇਤਰ ਦੇ ਕਈ ਪਿੰਡਾਂ ਵਿਚ ਪੁੜੀਆਂ ਬਣਾ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ |

ਪਿਛਲੀ ਖ਼ਬਰ ਝੰਡੇਰ ਪੁਲਿਸ ਵਲੋਂ ਚਾਲੂ ਭੱਠੀ ਅਤੇ ਲਾਹਣ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਨੀਲਧਾਰੀ ਸੰਸਥਾ ਵਲੋਂ ਗੁਰਦੁਆਰਾ ਕਲਿਆਣਸਰ ਅਟਾਰੀ ਵਿਖੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।