03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਝੰਡੇਰ ਪੁਲਿਸ ਵਲੋਂ ਚਾਲੂ ਭੱਠੀ ਅਤੇ ਲਾਹਣ ਸਮੇਤ ਇਕ ਕਾਬੂ <br/>

ਅਜੀਤ ਡੈਸਕ 06-11-2025

ਚੇਤਨਪੁਰਾ, 5 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਮਨਿੰਦਰ ਸਿੰਘ ਦੀਆਂ ਸਖ਼ਤ ਹਦਾਇਤਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਥਾਣਾ ਝੰਡੇਰ ਦੀ ਪੁਲਿਸ ਵਲੋਂ 200 ਕਿੱਲੋ ਲਾਹਣ ਅਤੇ ਇਕ ਚਾਲੂ ਭੱਠੀ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਝੰਡੇਰ ਦੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਝੰਡੇਰ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਲਸ਼ਕਰੀ ਨੰਗਲ ਵਿਚ ਇਕ ਵਿਅਕਤੀ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ | ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਕੀਤੀ ਗਈ ਛਾਪੇਮਾਰੀ ਦੌਰਾਨ ਥਾਣਾ ਝੰਡੇਰ ਪੁਲਿਸ ਵਲੋਂ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਲਸ਼ਕਰੀ ਨੰਗਲ ਨੂੰ 200 ਕਿੱਲੋ ਲਾਹਣ, ਇਕ ਚਾਲੂ ਭੱਠੀ ਸਮੇਤ ਕਾਬੂ ਕਰ ਲਿਆ ਗਿਆ | ਜਿਸ ਸੰਬੰਧੀ ਉਕਤ ਦੋਸ਼ੀ ਖ਼ਿਲਾਫ਼ ਥਾਣਾ ਝੰਡੇਰ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਡਾ. ਜਗਰਾਜ ਸਿੰਘ ਜੋਸਨ ਨਮਿਤ ਅੰਤਿਮ ਅਰਦਾਸ ਹੋਈ ਅਗਲੀ ਖ਼ਬਰ ਅਜਨਾਲਾ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਕਾਬੂ, ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।