03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਮਦਾਸ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ <br/>

ਅਜੀਤ ਡੈਸਕ 06-11-2025
ਰਮਦਾਸ, 5 ਨਵੰਬਰ (ਜਸਵੰਤ ਸਿੰਘ ਵਾਹਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ , ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ), ਗੁਰਦੁਆਰਾ ਕਿਸ਼ਨ ਕੰਵਰ ਤਲਾਬ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਨਿਰਮਲ ਤਖ਼ਤ ਤਲਾਬ ਬਾਬਾ ਬੁੱਢਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਵੀ ਸ਼ਰਧਾਲੂਆਂ ਵਲੋਂ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਇਸੇ ਤਰ੍ਹਾਂ ਪਿੰਡ ਘੋਨੇਵਾਹਲਾ, ਮਾਛੀਵਾਹਲਾ, ਕੋਟਗੁਰਬਖਸ਼, ਪਸ਼ੀਆ, ਜੱਟਾ, ਮੰਦਰਾਂਵਾਲਾ, ਨੰਗਲ ਸੋਹਲ, ਅਵਾਣ, ਝੁੱਗੀਆ, ਕਤਲੇ, ਧੰਗਾਈ ਆਦਿ ਵਿਖੇ ਵੀ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ |

ਪਿਛਲੀ ਖ਼ਬਰ ਕਤਲ ਕੀਤੇ ਐੱਨ.ਆਰ.ਆਈ. ਨੌਜਵਾਨ ਦੇ ਘਰ ਪੁੱਜੇ ਸੋਨੀਆ ਮਾਨ <br/> ਅਗਲੀ ਖ਼ਬਰ ਡਾ. ਜਗਰਾਜ ਸਿੰਘ ਜੋਸਨ ਨਮਿਤ ਅੰਤਿਮ ਅਰਦਾਸ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।