03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼੍ਰੋਮਣੀ ਕਮੇਟੀ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਰੂਪ-ਰੇਖਾ ਐਲਾਨੀ <br/>

ਅਜੀਤ ਡੈਸਕ 06-11-2025
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਸੰਬੰਧੀ ਰੂਪ ਰੇਖਾ ਦਾ ਐਲਾਨ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਿਤੀ 8, 9 ਅਤੇ 11 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਮਿਤੀ 8 ਤੇੇ 9 ਨਵੰਬਰ ਨੂੰ ਸਾਰਾ ਦਿਨ ਗੁਰਮਤਿ ਸਮਾਗਮ ਹੋਣਗੇ, ਜਦਕਿ 11 ਨਵੰਬਰ ਨੁੰ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ (ਆਸਾਮ) ਤੋਂ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਗੁ: ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ 'ਤੇ ਸਵਾਗਤ ਕੀਤਾ ਜਾਵੇਗਾ, ਰਾਤ ਨੂੰ ਇਥੇ ਵਿਸ਼ਰਾਮ ਕਰਨ ਉਪਰੰਤ ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਗੁ: ਤਪ ਅਸਥਾਨ, ਸ੍ਰੀ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸੰਬੰਧੀ ਸ੍ਰੀ ਮਾਤਾ ਗੰਗਾ ਜੀ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਤੋਂ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਕੀਤੀ ਜਾ ਚੁੱਕੀ ਹੈ | ਮੁੱਖ ਸਮਾਗਮ 8 ਨਵੰਬਰ ਨੂੰ ਹੋਵੇਗਾ, ਜਿਸ ਵਿਚ ਸਕੂਲ-ਕਾਲਜ ਦੇ ਬੱਚਿਆਂ ਵਲੋਂ ਹਿੱਸਾ ਲਿਆ ਜਾਵੇਗਾ, ਜਦਕਿ 9 ਨਵੰਬਰ ਨੂੰ ਦਿਨ ਦੇ ਗੁਰਮਤਿ ਸਮਾਗਮ ਹੋਣਗੇ, ਜਿਨ੍ਹਾਂ ਵਿਚ 20,000 ਸਹਿਜ ਪਾਠ ਦੇ ਭੋਗ ਪਾਏ ਜਾਣਗੇ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਭਾਈ ਜਗਦੇਵ ਸਿੰਘ ਮੁੱਖ ਪ੍ਰਚਾਰਕ, ਭਾਈ ਜੱਜ ਸਿੰਘ ਪ੍ਰਚਾਰਕ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਅਨੰਦ ਕਾਲਜ ਜੇਠੂਵਾਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 7 ਨੂੰ -ਡਾਇਰੈਕਟਰ ਆਨੰਦ <br/> ਅਗਲੀ ਖ਼ਬਰ ਕਤਲ ਕੀਤੇ ਐੱਨ.ਆਰ.ਆਈ. ਨੌਜਵਾਨ ਦੇ ਘਰ ਪੁੱਜੇ ਸੋਨੀਆ ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।