ਜੇਠੂਵਾਲ, 5 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਜੀ.ਟੀ. ਰੋਡ 'ਤੇ ਸਥਿਤ ਅਨੰਦ ਕਾਲਜ ਆਫ ਐਜੂਕੇਸ਼ਨ ਜੇਠੂਵਾਲ ਵਲੋਂ ਚੇਅਰਮੈਨ ਡਾ. ਐੱਮ.ਐੱਮ. ਅਨੰਦ, ਵਾਈਸ ਚੇਅਰਮੈਨ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 7 ਨਵੰਬਰ ਦਿਨ ਸ਼ੁਕਰਵਾਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਕਰਵਾਏ ਜਾ ਰਹੇ ਸਮਾਗਮ 'ਚ ਕੀਰਤਨੀ ਜਥੇ ਸ਼ਿਰਕਤ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਸੂਰੀਯਾ ਪ੍ਰਕਾਸ਼ ਅਨੰਦ ਨੇ ਦੱਸਿਆ ਕਿ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਵੇਰੇ 11 ਵਜੇ ਪੈਣਗੇ | ਉਪਰੰਤ ਕੀਰਤਨੀ ਜਥਾ ਭਾਈ ਸਰਵਣ ਸਿੰਘ ਹਜ਼ੂਰੀ ਰਾਗੀ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਲੋਂ ਕੀਰਤਨ ਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਬਦ ਪੜ੍ਹੇ ਜਾਣਗੇ ਅਤੇ ਇਹ ਸਮਾਗਮ 'ਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਕਾਲਜ ਮੈਨੇਜਮੈਂਟ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਤੇ ਪਿ੍ੰਸੀਪਲ ਕੰਵਲਬੀਰ ਕੌਰ ਮਾਹਲ, ਪਿ੍ੰਸੀਪਲ ਰਚਨਾ ਕਮਾਰੀ, ਰੇਨੂ ਠਾਕੁਰ, ਊਸ਼ਾ ਸਰੀਨ, ਵਾਈਸ ਪਿ੍ੰਸੀਪਲ ਰਮਨਜੀਤ ਕੌਰ ਸੋਹਲ, ਰਿਤੂ ਕਾਲੀਆ, ਹਰਪ੍ਰੀਤ ਕੌਰ, ਭੁਪਿੰਦਰ ਕੌਰ, ਜਗਰੂਪ ਕੌਰ, ਰਵਿੰਦਰਜੀਤ ਕੌਰ ਆਦਿ ਹਾਜ਼ਰ ਸਨ |