04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਧਾਰਮਿਕ ਸਮਾਗਮ ਸਮਾਪਤ <br/>

ਅਜੀਤ ਡੈਸਕ 06-11-2025
ਸਠਿਆਲਾ, 5 ਨਵੰਬਰ (ਜਗੀਰ ਸਿੰਘ ਸਫਰੀ)- ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 63 ਲੜੀਵਾਰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਗੁ: ਸਾਹਿਬ ਦੇ ਪ੍ਰਧਾਨ ਗੁਰਚਰਨ ਸਿੰਘ, ਜਥੇ: ਗੁਰਜੀਤ ਸਿੰਘ ਬੱਲ ਤੇ ਮੁੱਖ ਗਿਆਨੀ ਬੂਟਾ ਸਿੰਘ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ 7 ਰੋਜ਼ਾ ਧਾਰਮਿਕ ਸਮਾਗਮ 'ਤੇ ਗੁਰੂ ਘਰ ਦੇ ਸੇਵਾਦਾਰਾਂ ਵਲੋਂ 63 ਸ੍ਰੀ ਅਖੰਡ ਪਾਠ ਸਾਹਿਬ ਰਖਾਏ ਗਏ ਸਨ ਜੋ ਕਿ ਅੱਜ ਤੀਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਗੁ: ਕਮੇਟੀ ਦੇ ਸੇਵਾਦਾਰ ਜਥੇ: ਗੁਰਜੀਤ ਸਿੰਘ ਬੱਲ, ਮੁੱਖ ਗਿਆਨੀ ਬੂਟਾ ਸਿੰਘ, ਹਰਜਿੰਦਰ ਸਿੰਘ ਪਿੰਟੂ, ਡਾ. ਸੰਤੋਖ ਸਿੰਘ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਕਰਨੈਲ ਸਿੰਘ, ਕੇਬੀ ਬੱਲ, ਮੰਨਾ ਹੋਕਾ, ਅਕਾਸ਼ਦੀਪ ਸਿੰਘ, ਮਾ: ਦਿਆਲ ਸਿੰਘ, ਪਵਿੱਤਰ ਸਿੰਘ, ਪਰਮਜੀਤ ਸਿੰਘ ਪੱਪੂ, ਗੁਰਵਨੀਤ ਸਿੰਘ, ਸਿਮਰਨ ਸਿੰਘ, ਲਵਪ੍ਰੀਤ ਸਿੰਘ ਜੱਗਾ ਸਿੰਘ ਬੱਲ, ਰਣਬੀਰ ਸਿੰਘ, ਸੂਬੇਦਾਰ ਸੰਤੋਖ ਸਿੰਘ, ਗੁਰਸ਼ਾਨ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਭਜਨ ਸਿੰਘ ਯੂ. ਪੀ., ਗਿਆਨੀ ਹਰਭਜਨ ਸਿੰਘ ਬੱਲ, ਕੋਚ ਦਲਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੈਬਰਨ ਵਰਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅਨੰਦ ਕਾਲਜ ਜੇਠੂਵਾਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 7 ਨੂੰ -ਡਾਇਰੈਕਟਰ ਆਨੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।