04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹੈਬਰਨ ਵਰਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 06-11-2025
ਚੇਤਨਪੁਰਾ, 5 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਹੈਬਰਨ ਵਰਲਡ ਸਕੂਲ (ਬੱਲ ਬਾਵਾ) ਰਮਦਾਸ ਰੋਡ ਨੇੜੇ ਫਤਹਿਗੜ੍ਹ ਚੂੜੀਆਂ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਡਾਇਰੈਕਟਰ ਮਨਰੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਦੀਪਿਕਾ ਕਪੂਰ ਵਲੋਂ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਜਿੱਥੇ ਬੱਚਿਆਂ ਨੇ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ, ਉੱਥੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਤ ਰਚਨਾਵਾਂ, ਕਵਿਤਾਵਾਂ ਤੇ ਭਾਸ਼ਣ ਵੀ ਵਿਦਿਆਰਥੀਆਂ ਨੇ ਪੇਸ਼ ਕੀਤੇ | ਇਸ ਦੌਰਾਨ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ, ਆਨੰਦ ਸਾਹਿਬ ਦੇ ਪਾਠ ਦੇ ਜਾਪ ਕਰਨ ਦੇ ਨਾਲ - ਨਾਲ ਸ਼ਬਦ ਕੀਰਤਨ ਵੀ ਗਾਇਨ ਕੀਤਾ | ਇਸ ਮੌਕੇ ਡਾਇਰੈਕਟਰ ਮਨਰੀਤ ਸਿੰਘ ਭਾਟੀਆ ਨੇ ਗੁਰੂ ਨਾਨਕ ਦੇਵ ਜੀ ਵਲੋਂ ਉਚਾਰੇ ਗਏ ਮੂਲ ਮੰਤਰ ਦੀ ਵਿਆਖਿਆ ਕਰਕੇ ਬੱਚਿਆਂ ਨੂੰ ਉਸ 'ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ 5 ਸਾਲ ਬਾਅਦ ਸਿਵਲ ਕੋਰਟ ਨੇ ਮਾਲਕ ਨੂੰ ਦਿਵਾਇਆ ਦੁਕਾਨ ਦਾ ਕਬਜ਼ਾ <br/> ਅਗਲੀ ਖ਼ਬਰ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਧਾਰਮਿਕ ਸਮਾਗਮ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।