04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਈਆ ਵਿਖੇ ਬੀ. ਸੀ. ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਅਤੇ ਹੋਰ ਮੁਹਤਬਰਾਂ ਵਲੋਂ ਸੜਕ ਬਣਾਉਣ ਦੀ ਮੰਗ <br/>

ਅਜੀਤ ਡੈਸਕ 06-11-2025
ਰਈਆ, 5 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀ. ਸੀ. ਵਿੰਗ ਰਈਆ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਨੇ ਕਿਹਾ ਕੀ ਫੇਰੂਮਾਨ ਰੋਡ ਤੋਂ ਭਗਤ ਰਵਿਦਾਸ ਬਾਜ਼ਾਰ ਤੋਂ ਹੁੰਦੀ ਹੋਈ ਸੜਕ ਮੇਨ ਜੀ.ਟੀ. ਰੋਡ 'ਤੇ ਚੜ੍ਹਦੀ ਹੈ | ਜਿਸ ਦੀ ਹਾਲਤ ਬਹੁਤ ਹੀ ਤਰਸਯੋਗ ਹੈ ਤੇ ਇਸ ਨੂੰ ਬਣੀ ਨੂੰ ਕਰੀਬ ਪੰਜ ਸਾਲ ਹੋ ਚੱਲੇ ਹਨ | ਗੁਰਦੀਪ ਸਿੰਘ ਨੇ ਕਿਹਾ ਕਿ ਸੜਕ 'ਤੇ ਪਏ ਟੋਇਆਂ ਕਰਕੇ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ | ਉਨ੍ਹਾਂ ਕਿਹਾ ਕਿ ਰਈਆ ਚੱਲ ਰਹੇ ਪੁਲ ਦੇ ਕੰਮ ਕਾਰਨ ਜਾਮ ਲੱਗਾ ਰਹਿੰਦਾ ਹੈ | ਖਡੂਰ ਸਾਹਿਬ, ਜਲਾਲਾਬਾਦ, ਲਿੱਧੜ, ਟੋਂਗ, ਫੇਰੂਮਾਨ, ਪੱਡੇ ਆਦਿ ਪਿੰਡਾਂ 'ਚੋਂ ਸਾਰੀ ਟਰੈਫਿਕ ਇਸ ਰੋਡ ਤੋਂ ਗੁਜਰਦੀ ਹੈ ਤੇ ਟਰੈਫਿਕ ਜ਼ਿਆਦਾ ਗੁਜਰਨ ਕਰਕੇ ਇਹ ਸੜਕ ਬਹੁਤ ਜ਼ਿਆਦਾ ਖਰਾਬ ਹੋ ਚੁੱਕੀ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਮਹਿਕਮੇ ਨੂੰ ਬੇਨਤੀ ਕੀਤੀ ਕਿ ਇਸ ਸੜਕ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ | ਇਸ ਮੌਕੇ ਚਰਨਜੀਤ ਕੁਮਾਰ, ਹਰਜੀਤ ਸਿੰਘ ਪੁਰਬਾ, ਪਰਮਜੀਤ ਸਿੰਘ, ਦਲਬੀਰ ਸਿੰਘ, ਜਗਪ੍ਰੀਤ ਸਿੰਘ, ਅਸ਼ੋਕ ਕੁਮਾਰ, ਸ਼ੀਤਲ ਸਿੰਘ, ਸੁਰਿੰਦਰ ਕਟਾਰੀਆ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਦੀ ਇਕ ਕਰੋੜ 33 ਲੱਖ ਤੋਂ ਵੱਧ ਦੀ ਜਾਇਦਾਦ ਜਬਤ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।