04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਤੇੜਾ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 06-11-2025
ਜਗਦੇਵ ਕਲਾਂ, 5 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤੇੜਾ ਕਲਾਂ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਪਿੰਡ ਦੀਆਂ ਸੰਗਤਾਂ ਵਲੋਂ ਥਾਂ-ਥਾਂ ਸ਼ਾਨਦਾਰ ਸਵਾਗਤ ਕਰਦੇ ਹੋਏ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲੇ, ਗ੍ਰੰਥੀ ਭਾਈ ਸਰਦੂਲ ਸਿੰਘ, ਦਲਵਿੰਦਰ ਸਿੰਘ ਤੇੜਾ, ਭਾਈ ਮਨਜੋਤ ਸਿੰਘ, ਭਾਈ ਤਰਲੋਕ ਸਿੰਘ, ਮੇਜਰ ਸਿੰਘ, ਨਿਸ਼ਾਨ ਸਿੰਘ, ਸੁਖਵੰਤ ਸਿੰਘ , ਨਿਰਮਲ ਸਿੰਘ ਫੌਜੀ, ਜੰਗ ਬਹਾਦਰ ਸਿੰਘ, ਸਰਪੰਚ ਮਨਦੀਪ ਸਿੰਘ ਬੱਬੂ ਖੋਜੀ, ਕੁਲਦੀਪ ਸਿੰਘ, ਬੱਬੂ ਚੱਕੀ ਵਾਲਾ, ਗੁਰਵਿੰਦਰ ਸਿੰਘ ਗਿੰਦੂ, ਸਾਬਕਾ ਸਰਪੰਚ ਤਰਸੇਮ ਸਿੰਘ, ਦਵਿੰਦਰ ਸਿੰਘ, ਮਨਪ੍ਰੀਤ ਸਿੰਘ ਤੇੜਾ, ਹਰਬੰਸ ਸਿੰਘ ਫੌਜੀ, ਸੁਬੇਗ ਸਿੰਘ, ਏਐਸਆਈ ਪਰਮਜੀਤ ਸਿੰਘ ਗਿੱਲ, ਗੁਰਨਾਮ ਸਿੰਘ, ਵਿਕਰਮਜੀਤ ਸਿੰਘ, ਮਨਦੀਪ ਸਿੰਘ ਜੈਲਦਾਰ, ਹਰਜਿੰਦਰ ਸਿੰਘ ਅਤੇ ਗੁਰਦੇਵ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਰਾਮ ਤੀਰਥ ਮੇਲੇ ਦੌਰਾਨ ਸ਼ਰਧਾਲੂਆਂ ਦੀ ਆਮਦ-ਘਟੀ ਦੋ ਧੜਿਆਂ ਦੀ ਲੜਾਈ ਬਣੀ ਕਾਰਨ <br/> ਅਗਲੀ ਖ਼ਬਰ 'ਸਾਚਾ ਗੁਰੂ ਲਾਧੋ ਰੇ' ਦੇ ਸੰਬੰਧ 'ਚ ਨਗਰ ਕੀਰਤਨ ਕਪੂਰਥਲਾ ਤੋਂ ਬਾਬਾ ਬਕਾਲਾ ਸਾਹਿਬ 9 ਨੂੰ ਪਹੁੰਚੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।