19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 07-11-2025
ਓਠੀਆਂ, 6 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਸਬਾ ਓਠੀਆਂ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਿੰਡ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਉਣ ਤੇ ਅਰਦਾਸ ਉਪਰੰਤ ਸਮੂਹ ਸਾਧ ਸੰਗਤਾਂ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਬੜੀ ਸ਼ਾਨੋ ਸ਼ੌਕਤ ਨਾਲ ਸਜਾਇਆ ਨਗਰ ਕੀਰਤਨ ਦਾ ਪਿੰਡ ਦੀਆਂ ਗਲੀਆਂ ਬਾਜ਼ਾਰਾਂ ਵਿਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਕੀਰਤਨੀ ਜਥਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਿਮਾ ਦੇ ਗੁਣ ਗਾਇਨ ਕੀਤੇ ਗਏ ਅਤੇ ਸੰਗਤ ਵਲੋਂ ਸਤਿਨਾਮ ਸ੍ਰੀ ਵਾਹਿਗੁਰੂ ਦਾ ਜਾਪ ਕੀਤਾ ਗਿਆ | ਪਿੰਡ ਦੀਆਂ ਸੰਗਤਾਂ ਵਲੋਂ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਦੀਦਾਰ ਸਿੰਘ ਕੱਥੂਨੰਗਲ ਵਾਲਿਆਂ ਵਲੋਂ ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।