19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਅਜੀਤ ਡੈਸਕ 07-11-2025
ਬਾਬਾ ਬਕਾਲਾ ਸਾਹਿਬ, 6 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਅਤੇ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 48 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਪੰਜ ਪਿਆਰਿਆਂ ਸਾਹਿਬਾਨ ਨੇ ਅੰਮਿ੍ਤ ਪਾਨ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ | ਇਸ ਮੌੌਕੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਅੰਮਿ੍ਤ ਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਜਗਤਾਰ ਸਿੰਘ ਬਹਾਦਰਪੁਰ, ਸਤਨਾਮ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਮਨਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਟਾਵਰ ਦੀਆਂ ਤਾਰਾਂ ਚੋਰੀ ਕਰਨ ਵਾਲੇ ਕਾਬੂ ਅਗਲੀ ਖ਼ਬਰ ਕੱਥੂਨੰਗਲ ਵਿਖੇ ਪਹੁੰਚੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।