19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਤਰਸਿੱਕਾ 'ਚ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ

ਅਜੀਤ ਡੈਸਕ 07-11-2025
ਤਰਸਿੱਕਾ, 6 ਨਵੰਬਰ (ਅਤਰ ਸਿੰਘ ਤਰਸਿੱਕਾ)-ਬੀਤੀ ਰਾਤ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪਿੰਡ ਤਰਸਿੱਕਾ ਦੀ ਪੱਤੀ ਬਾਠ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਪਿੰਡ ਤਰਸਿੱਕਾ ਦੇ ਗੁਰਦੁਆਰਾ ਪੱਤੀ ਗ੍ਰੰਥੀਆਂ ਵਿਖੇ ਰਾਤ 6 ਤੋਂ 10 ਵਜੇ ਤੱਕ ਕੀਰਤਨ ਦਰਬਾਰ ਵੀ ਕਰਵਾਇਆ ਗਿਆ | ਜਿਸ 'ਚ ਭਾਈ ਕੁਲਦੀਪ ਸਿੰਘ, ਭਾਈ ਹਰਦੀਪ ਸਿੰਘ, ਬਾਬਾ ਅਜਾਇਬ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅਗੰਮਗੜ ਸਾਹਿਬ ਤਰਸਿੱਕਾ, ਬਾਬਾ ਬਲਵੰਤ ਸਿੰਘ ਮਾਂਗਟ ਤੇ ਬਾਬਾ ਗਰੀਬ ਸਿੰਘ ਤਰਸਿੱਕਾ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨ ਨਾਲ ਜੋੜਿਆ | ਇਸ ਮੌਕੇ ਸਮਾਜ ਸੇਵੀ ਪਿ੍ੰ: ਬਚਿੱਤਰ ਸਿੰਘ ਤਰਸਿੱਕਾ ਪ੍ਰਧਾਨ ਕ੍ਰਾਂਤੀਕਾਰੀ ਲੋਕ ਚੇਤਨਾ ਲਹਿਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਰਾਏ ਭੋਏ ਦੀ ਤਲਵੰਡੀ ਵਿਖੇ 1469 ਨੂੰ ਭਾਈ ਕਲਿਆਣ ਦਾਸ ਚੰਦ ਬੇਦੀ ਅਤੇ ਮਾਤਾ ਤਿ੍ਪਤਾ ਦੇ ਕੁੱਖੋਂ ਹੋਇਆ | ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਰੇ ਧਰਮਾਂ ਦੇ ਲੋਕਾਂ ਲਈ, ਮਾਰਗ ਦਰਸ਼ਨ ਕਰਦੀਆਂ ਹਨ, ਜਾਤ ਪਾਤ, ਊਚ ਨੀਚ ਨੂੰ ਰੋਕਦੀਆਂ ਤੇ ਭਾਈਚਾਰਕ ਸਾਂਝਾਂ, ਅਮਨ ਸ਼ਾਂਤੀ ਨੂੰ ਮਜ਼ਬੂਤ ਕਰਦੀਆਂ ਹਨ | ਇਸ ਕੀਰਤਨ ਦਰਬਾਰ 'ਚ ਪ੍ਰਧਾਨ ਹਰਦਿਆਲ ਸਿੰਘ, ਕਸ਼ਮੀਰ ਸਿੰਘ ਫੌਜੀ, ਸਤਨਾਮ ਸਿੰਘ, ਪਰਮਜੀਤ ਸਿੰਘ, ਅਨਮੋਲਜੀਤ ਸਿੰਘ, ਕਵਲਜੀਤ ਕੌਰ ਤਰਸਿੱਕਾ, ਅਨਮੋਲਦੀਪ ਕੌਰ, ਬਲਜੀਤ ਕੌਰ, ਗੁਰਵਿੰਦਰ ਕੌਰ ਸ਼ਮਸ਼ੇਰ ਸਿੰਘ ਸ਼ੇਰਾ, ਜਸਬੀਰ ਕੌਰ ਤੇ ਬਲਜੀਤ ਕੌਰ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਘੁੱਕੇਵਾਲੀ ਵਿਖੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਸੇਂਟ ਫਰਾਂਸਿਸ ਸਕੂਲ ਜੰਡਿਆਲਾ ਗੁਰੂ ਨੇ ਦੋ ਦਿਨਾ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।