ਜਗਦੇਵ ਕਲਾਂ, 6 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਤਰਨ ਤਾਰਨ ਵਿਧਾਨ ਸਭਾ ਹਲਕੇ 'ਚ ਚੱਲ ਰਹੀ ਜ਼ਿਮਨੀ ਚੋਣ ਦੇ ਸੰਬੰਧ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਵਿਸ਼ਾਲ ਕਾਫਲਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਉਨ੍ਹਾਂ ਦੀ ਦੀ ਰਿਹਾਇਸ਼ ਜਗਦੇਵ ਕਲਾਂ ਤੋਂ ਤਰਨ ਤਾਰਨ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਪੂਰੀ ਤਰ੍ਹਾਂ ਚੋਣ ਪ੍ਰਚਾਰ ਭਖਿਆ ਹੋਇਆ ਹੈ | ਉਨ੍ਹਾਂ ਨੇ ਦਾਅਵਾ ਕੀਤਾ ਕਿ ਆਪ ਦੇ ਉਮੀਦਵਾਰ ਤਰਨ ਤਾਰਨ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਅਤੇ ਇਲਾਕੇ ਦੇ ਪੰਚ, ਸਰਪੰਚ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |