ਚੌਂਕ ਮਹਿਤਾ, 6 ਨਵੰਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਬੀਤੇ ਦਿਨੀਂ ਮਹਿਤਾ ਚੌਕ ਪੁੁੱਜੇ, ਜਿੱਥੇ ਉਨ੍ਹਾਂ ਨੇ ਦਸਮੇਸ਼ ਵਿੱਦਿਅਕ ਸੰਸਥਾਵਾਂ ਵਿਖੇ ਚੱਲ ਰਹੇ ਧਾਰਮਿਕ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਦੌਰਾਨ ਉਨ੍ਹਾਂ ਨੇ ਸੰਸਥਾਵਾਂ ਦੇ ਚੇਅਰਮੈਨ ਪਿ੍ੰ. ਗੁਰਦੀਪ ਸਿੰਘ ਰੰਧਾਵਾ ਤੇ ਡਾਇਰੈਕਟਰ ਹਰਸ਼ਦੀਪ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਤੇ ਅਦਾਰੇ ਵਲੋਂ ਵਿੱਦਿਆ ਦੇ ਖੇਤਰ 'ਚ ਨਿਭਾਈਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ | ਇਸ ਮੌਕੇ ਚੇਅਰਮੈਨ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਓ.ਐੱਸ.ਡੀ. ਘੁੰਮਣ ਦਾ ਇਸ ਸ਼ਮੂਲੀਅਤ ਲਈ ਧੰਨਵਾਦ ਕਰਦੇ ਹੋਏੇ ਸਨਮਾਨ ਵਜੋਂ ਉਨ੍ਹਾਂ ਨੂੰ ਦੁਸ਼ਾਲਾ ਤੇ ਯਾਦਗਾਰੀ ਚਿੰਨ ਭੇਟ ਕੀਤਾ | ਇਸ ਮੌਕੇ ਦਮਦਮੀ ਟਕਸਾਲ ਤੋਂ ਗਿਆਨੀ ਸਾਹਿਬ ਸਿੰਘ, ਡਾ. ਅਵਤਾਰ ਸਿੰਘ ਬੁੱਟਰ ਮੈਂਬਰ ਚੀਫ਼ ਖਾਲਸਾ ਦੀਵਾਨ, ਤਜਿੰਦਰ ਸਿੰਘ ਵੜੈਚ, ਪਿ੍ੰਸੀ. ਗੁਰਦੀਪ ਸਿੰਘ ਜਲਾਲਉਸਮਾਂ, ਮੈਡਮ ਹਰਪ੍ਰੀਤ ਕੌਰ, ਮੈਡਮ ਰਵਿੰਦਰ ਕੌਰ ਆਦਿ ਤੋਂ ਇਲਾਵਾ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਮੌਜੂਦ ਸਨ |