19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

'ਆਪ' ਦੇ ਉਮੀਦਵਾਰ ਹਰਮੀਤ ਸੰਧੂ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ-ਤਲਬੀਰ ਗਿੱਲ

ਅਜੀਤ ਡੈਸਕ 07-11-2025
ਜੇਠੂਵਾਲ, 6 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ 'ਆਪ' ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ 11 ਨੂੰ ਹੋਣ ਵਾਲੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ ਅਤੇ ਵਿਰੋਧੀਆਂ ਵਲੋਂ ਜਿੱਤ ਦੇ ਲਏ ਜਾ ਰਹੇ ਸੁਪਨਿਆਂ ਨੂੰ ਚਕਨਾਚੂਰ ਕਰੇਗਾ | ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਚ ਹਲਕੇ 'ਚ ਸੰਧੂ ਦੇ ਹੱਕ ਵਿਚ ਹੋਏ ਰੋਡ ਸ਼ੋਅ 'ਚ ਲੋਕਾਂ ਦੇ ਵੱਡੇ ਇਕੱਠ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਮਾਨ ਸਰਕਾਰ ਤੋਂ ਖੁਸ਼ ਹਨ ਅਤੇ ਤਰਨਤਾਰਨ ਦੀ ਇਹ ਜ਼ਿਮਨੀ ਚੋਣ ਸਿਰਫ਼ ਇਕ ਹਲਕੇ ਤੱਕ ਸੀਮਤ ਨਹੀਂ ਰਹੇਗੀ, ਬਲਕਿ ਇਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੱਡਾ ਸੰਕੇਤ ਸਾਬਤ ਹੋਵੇਗੀ | ਇਸ ਮੌਕੇ ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰਪਾਲ ਸਿੰਘ ਗਿੱਲ ਹਦਾਇਤਪੁਰ, ਬਲਜਿੰਦਰ ਸਿੰਘ ਛੀਨਾ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਸਿੱਖਿਆ ਅਫਸਰ ਵਲੋਂ ਸਾਈਬਰ ਸੁਰੱਖਿਆ ਸੰਬੰਧੀ ਵੈੱਬਸਾਈਟ ਲਾਂਚ ਅਗਲੀ ਖ਼ਬਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱੱਧਰੀ ਖੇਡਾਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।