19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਟਾਂਗਰਾ 'ਚ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 07-11-2025
ਟਾਂਗਰਾ, 6 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਟਾਂਗਰਾ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਲਹਿੰਦੀ ਪੱਟੀ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਚੜ੍ਹਦਾ ਪਾਸਾ ਅਤੇ ਅੱਡਾ ਟਾਂਗਰਾ ਵਿਖੇ ਪਹੁੰਚਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਪਿੰਡ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਮੌਕੇ ਗੁਰਦਿਆਲ ਸਿੰਘ ਸਰਪੰਚ, ਮਨਜੀਤ ਸਿੰਘ ਮੰਨੂ, ਬਖਤਾਵਰ ਸਿੰਘ, ਗੁਰਮੀਤ ਸਿੰਘ, ਵੰਸ਼ਦੀਪ ਸਿੰਘ, ਮਨਜਿੰਦਰ ਸਿੰਘ, ਸੁਰਜੀਤ ਸਿੰਘ, ਬਲਕਾਰ ਸਿੰਘ (ਡਰਾਈਵਰ), ਗੁਰਦੇਵ ਸਿੰਘ ਆਦਿ ਹਾਜ਼ਰ ਸਨ | ਗੁਰੂ ਕੀ ਸੰਗਤ ਸ਼ਬਦ ਕੀਰਤਨ ਕਰਦਿਆਂ ਨਾਲ ਨਾਲ ਚਲਦੀ ਰਹੀ ਅਤੇ ਮਾਰਗ ਵਿਚ ਜਗ੍ਹਾ-ਜਗ੍ਹਾ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਪਿੰਡ ਦੇ ਗੁਰਦੁਆਰਿਆਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ |
ਪਿਛਲੀ ਖ਼ਬਰ ਹਰਦੀਪ ਗਿੱਲ ਦੀ ਅਗਵਾਈ ਹੇਠ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।