19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹਰਦੀਪ ਗਿੱਲ ਦੀ ਅਗਵਾਈ ਹੇਠ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕਿਆ

ਅਜੀਤ ਡੈਸਕ 07-11-2025
ਜੰਡਿਆਲਾ ਗੁਰੂ, 6 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਕਾਂਗਰਸ ਵਲੋਂ ਤਰਨਤਾਰਨ ਵਿਖੇ ਇਕ ਚੋਣ ਜਲਸੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਸਰੂਪ ਦਾ ਨਿਰਾਦਰ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਜੰਡਿਆਲਾ ਗੁਰੂ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕਿਆ ਗਿਆ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜੰਡਿਆਲਾ ਗੁਰੂ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਤਰਨ ਤਾਰਨ ਵਿਚ ਇਕ ਸਮਾਗਮ ਵਿਚ ਲਗਾਈ ਸਟੇਜ ਉੱਪਰ ਲੱਗੇ ਬੈਨਰ 'ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਬਾਬਾ ਜੀਵਨ ਸਿੰਘ ਜੀ ਦੀਆਂ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ, ਕਾਂਗਰਸ ਦੇ ਉਮੀਦਵਾਰ ਕਰਨਬੀਰ ਬੁਰਜ ਸਮੇਤ ਹੋਰ ਕਾਂਗਰਸੀ ਆਗੂਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ ਜਿਸ ਦੇ ਵਿਰੋਧ ਵਿਚ ਅੱਜ ਕੁਝ ਨਿਹੰਗ ਸਿੰਘ ਜਥੇਬੰਦੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਮਜਬੀ ਸਿੱਖ/ਵਾਲਮੀਕੀ ਭਾਈਚਾਰੇ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮੌਕੇ ਜਥੇਦਾਰ ਬਾਬਾ ਬਲਵਿੰਦਰ ਸਿੰਘ, ਬਾਬਾ ਪਿ੍ਤਪਾਲ ਸਿੰਘ, ਬਾਬਾ ਹਰਜਿੰਦਰ ਸਿੰਘ ਛਾਪਾ, ਸਾਬਕਾ ਸਰਪੰਚ ਸੁਖਦੇਵ ਸਿੰਘ ਧੀਰੇ ਕੋਟ, ਮਨਜੀਤ ਸਿੰਘ ਸੰਧੂ, ਨਰਿੰਦਰ ਸਿੰਘ ਮੁੱਛਲ, ਜਗਰੂਪ ਸਿੰਘ, ਬਾਬਾ ਸਾਹਿਬ ਸਿੰਘ ਮੁੱਛਲ, ਬਾਬਾ ਸਤਨਾਮ ਸਿੰਘ, ਰੋਹਨ ਧੀਰੇਕੋਟ, ਮਹਿੰਦਰ ਸਿੰਘ ਲੱਡੂ, ਬਲਵਿੰਦਰ ਸਿੰਘ ਜੰਡ, ਰਮਨ ਕੁਮਾਰ, ਸਮਿੱਤਰ ਸਿੰਘ ਰਾਣਾ, ਮਨਦੀਪ ਕੌਰ ਧਾਰੜ, ਬਲਜੀਤ ਕੌਰ, ਚਰਨ ਸਿੰਘ ਤਾਰਾਗੜ੍ਹ, ਪ੍ਰਭ ਕੌਰ ਟਾਂਗਰਾ, ਬਿੱਟੂ ਮੇਹਰਬਾਨਪੁਰਾ, ਬਲਦੇਵ ਸਿੰਘ ਸਤਨਾਮ ਸਿੰਘ, ਸੇਠੀ ਜੰਡਿਆਲਾ, ਸੁਖਵਿੰਦਰ ਸਿੰਘ ਰੂਬੀ, ਅਮਰਜੀਤ ਕੌਰ, ਸਤਨਾਮ ਸਿੰਘ ਤਰਸਿੱਕਾ, ਸਾਹਿਬ ਸਿੰਘ ਮੱਖਣ ਵਿੰਡੀ, ਸਾਹਿਬ ਸਿੰਘ ਮੁੱਛਲ ਤੋਂ ਇਲਾਵਾ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਪੰਚਾਇਤਾਂ ਪਾਰਟੀਬਾਜੀ ਤੋਂ ਉਪਰ ਉੱਠ ਕੇ ਸਹਿਯੋਗ ਦੇਣ- ਏ. ਐੱਸ. ਆਈ. ਤਰਸੇਮ ਅਗਲੀ ਖ਼ਬਰ ਪਿੰਡ ਟਾਂਗਰਾ 'ਚ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।