19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਪੰਚਾਇਤਾਂ ਪਾਰਟੀਬਾਜੀ ਤੋਂ ਉਪਰ ਉੱਠ ਕੇ ਸਹਿਯੋਗ ਦੇਣ- ਏ. ਐੱਸ. ਆਈ. ਤਰਸੇਮ

ਅਜੀਤ ਡੈਸਕ 07-11-2025
ਜੇਠੂਵਾਲ, 6 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਨੂੰ ਪੁਲਿਸ ਵਲੋਂ ਅਮਲੀਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਗਿਆ ਹੈ | ਜਿਸ ਤਹਿਤ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਮਨਿੰਦਰ ਸਿੰਘ ਵਲੋਂ ਦਿੱਤੀਆਂ ਗਈਆਂ ਹਦਾਇਤਾਂ 'ਤੇ ਐੱਸ. ਐੱਚ. ਓ. ਅਜੇਪਾਲ ਸਿੰਘ ਹੇਅਰ ਕੰਬੋਅ ਵਲੋਂ ਪਿੰਡਾਂ ਵਿਚ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਪੁਲਿਸ ਵਲੋਂ ਨਾਕੇ ਲਾ ਕੇ ਤੇ ਗਸ਼ਤ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਚੌਕੀ ਸੋਹੀਆਂ ਖੁਰਦ ਦੇ ਇੰਚਾਰਜ਼ ਏ. ਐੱਸ. ਆਈ. ਤਰਸੇਮ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੂੰ ਤਾਂ ਹੀ ਸਫ਼ਲਤਾ ਮਿਲੇਗੀ ਜੇਕਰ ਪਿੰਡਾਂ ਵਿਚਲੀਆਂ ਪੰਚਾਇਤਾਂ ਤੇ ਆਮ ਲੋਕ ਪਾਰਟੀਬਾਜੀ ਤੋਂ ਉਪਰ ਉੱਠ ਕੇ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਨੂੰ ਪਿੰਡਾਂ ਵਿਚੋਂ ਖ਼ਤਮ ਕੀਤਾ ਜਾ ਸਕੇ ਅਤੇ ਪੁਲਿਸ ਵਲੋਂ ਲੋਕਾਂ ਨਾਲ ਤਾਲਮੇਲ ਵਧਾਉਣ ਲਈ ਪਿੰਡਾਂ ਵਿਚਲੀਆਂ ਪੰਚਾਇਤਾਂ ਦੇ ਲੋਕਾਂ ਨਾਲ ਪਬਲਿਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਪਿੰਡਾਂ ਵਿਚਲੇ ਮੈਡੀਕਲ ਸਟੋਰਾਂ ਵਾਲਿਆਂ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਉਹ ਕੋਈ ਨਸ਼ੀਲੀ ਦਵਾਈਆਂ ਵੇਚਣ ਤੋਂ ਬਾਜ ਆਉਣ | ਇਸ ਮੌਕੇ ਏ. ਐੱਸ. ਆਈ. ਲੱਖਾ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਰਾਜਬੀਰ ਸਿੰਘ ਆਦਿ ਮੁਲਾਜਮ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਹੜ੍ਹ ਪੀੜਤ ਕਿਸਾਨਾਂ ਨੂੰ 2.63 ਕਰੋੜ ਤੋਂ ਵਧੇਰੇ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਅਗਲੀ ਖ਼ਬਰ ਹਰਦੀਪ ਗਿੱਲ ਦੀ ਅਗਵਾਈ ਹੇਠ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।