19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਧਾਇਕ ਧਾਲੀਵਾਲ ਨੇ ਹੜ੍ਹ ਪੀੜਤ ਕਿਸਾਨਾਂ ਨੂੰ 2.63 ਕਰੋੜ ਤੋਂ ਵਧੇਰੇ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ

ਅਜੀਤ ਡੈਸਕ 07-11-2025
ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਗਸਤ ਮਹੀਨੇ 'ਚ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਨੁਕਸਾਨੀਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਅੱਜ ਐੱਸ.ਡੀ.ਐੱਮ. ਦਫਤਰ ਅਜਨਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 8 ਪਿੰਡਾਂ ਦੇ 450 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 2.63 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ, ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਹਲਕਾ ਅਜਨਾਲਾ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡ ਚੱਕ ਡੋਗਰਾਂ ਦੇ 450 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 856466 ਰੁਪਏ, ਚੱਕ ਫੂਲਾ ਦੇ 39 ਕਿਸਾਨਾਂ ਨੂੰ 893758 ਰੁਪਏ, ਕੋਟਲੀ ਜਮੀਤ ਸਿੰਘ ਦੇ 27 ਕਿਸਾਨਾਂ ਨੂੰ 937500, ਰਮਦਾਸ ਦੇ 99 ਕਿਸਾਨਾਂ ਨੂੰ 7136375, ਕਤਲੇ ਦੇ 16 ਕਿਸਾਨਾਂ ਨੂੰ 1314250, ਨੰਗਲ ਸੋਹਲ ਦੇ 47 ਕਿਸਾਨਾਂ ਨੂੰ 2473625 ਰੁਪਏ, ਸੰਮੋਵਾਲ ਦੇ 15 ਕਿਸਾਨਾਂ ਨੂੰ 614972 ਰੁਪਏ ਅਤੇ ਗੱਗੋਮਾਹਲ ਦੇ 162 ਕਿਸਾਨਾਂ ਨੂੰ 12100250 ਰੁਪਏ ਕੁੱਲ 26357196 ਰੁਪਏ ਦੀ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮੁਆਵਜ਼ਾ ਰਾਸ਼ੀ ਲੈਣ ਵਿਚ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਆਪਣੇ ਕਾਨੂਗੋ, ਪਟਵਾਰੀ ਤਹਿਸੀਲਦਾਰ ਨਾਲ ਸੰਪਰਕ ਕਰ ਸਕਦਾ ਹੈ | ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਆਪ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਇਕ ਮਹੀਨੇ 'ਚ ਮੁਆਵਜ਼ਾ ਦੇ ਕੇ ਇਕ ਮਿਸਾਲ ਪੈਦਾ ਕੀਤੀ ਹੈ | ਇਸ ਮੌਕੇ ਐੱਸ.ਡੀ.ਐੱਮ ਅਜਨਾਲਾ ਰਵਿੰਦਰ ਸਿੰਘ ਅਰੋੜਾ, ਨਾਇਬ ਤਹਿਸੀਲਦਾਰ ਅਭੀਨਵ ਤਿਵਾੜੀ, ਪਟਵਾਰੀ ਜਸਪਾਲ ਸਿੰਘ ਸੰਧੂ, ਪਟਵਾਰੀ ਜਸਵਿੰਦਰ ਸਿੰਘ, ਨੰਬਰਦਾਰ ਕਸ਼ਮੀਰ ਸਿੰਘ ਫੁੱਲੇਚੱਕ, ਦਲਜੀਤ ਸਿੰਘ ਗਿੱਲ ਫੁੱਲੇਚੱਕ, ਸਾਬਕਾ ਸਰਪੰਚ ਸੁੱਖਾ ਸਿੰਘ ਫੁੱਲੇਚੱਕ, ਤਰਸੇਮ ਸਿੰਘ ਸੰਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਪ੍ਰਚਾਰਕਾਂ ਨੇ ਪਿੰਡਾਂ 'ਚ ਪ੍ਰਚਾਰ ਮੁਹਿੰਮ ਆਰੰਭੀ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਪੰਚਾਇਤਾਂ ਪਾਰਟੀਬਾਜੀ ਤੋਂ ਉਪਰ ਉੱਠ ਕੇ ਸਹਿਯੋਗ ਦੇਣ- ਏ. ਐੱਸ. ਆਈ. ਤਰਸੇਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।