ਬਾਬਾ ਬਕਾਲਾ ਸਾਹਿਬ, 6 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ, ਘੁਮਾਣ, ਸ੍ਰੀ ਹਰਿਗੋਬਿੰਦਪੁਰ ਰਾਹੀਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਕੀ ਵਿਖੇ ਪੁੱਜੇਗਾ ਅਤੇ ਰਾਤ ਨੂੰ ਵਿਸ਼ਰਾਮ ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਇਸ ਸੰਬੰਧੀ ਨਗਰ ਕੀਰਤਨ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕਰਨ ਵੇਲੇ ਸਿੰਘ ਸਾਹਿਬ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਦੱਸਿਆ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਅਸਥਾਨ ਤੋਂ 40 ਨਗਰ ਕੀਰਤਨ ਸਜਾਏ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਸਨ, ਜੋ ਕਿ 15 ਨਗਰ ਕੀਰਤਨ ਸਾਜਾਏ ਜਾ ਚੁੱਕੇ ਹਨ ਅਤੇ ਅੱਜ ਇਸੇ ਪੜਾਅ ਤਹਿਤ ਇਹ ਨਗਰ ਕੀਰਤਨ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ, ਜਿੱਥੇ ਸਤਿਗੁਰਾਂ 26 ਸਾਲ, 9 ਮਹੀਨੇ 13 ਦਿਨ ਤਪ ਕੀਤਾ ਤੋਂ ਸਜਾਇਆ ਜਾ ਰਿਹਾ ਹੈ, ਜੋ ਕਿ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ, ਘੁਮਾਣ, ਸ੍ਰੀ ਹਰਿਗੋਬਿੰਦਪੁਰ ਰਾਹੀਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਕੀ ਵਿਖੇ ਪੁੱਜੇਗਾ ਅਤੇ ਰਾਤ ਨੂੰ ਵਿਸ਼ਰਾਮ ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ 40 ਨਗਰ ਕੀਰਤਨ ਸਜਾਏ ਜਾਣ ਦਾ ਮੁੱਖ ਮਕਸਦ ਹੈ ਕਿ ਵੱਖ-ਵੱਖ ਪੜਾਵਾਂ 'ਤੇ ਪੁਜ ਕੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਨੌਜਵਾਨ ਪਨੀਰੀ ਨੂੰ ਸਿੱਖੀ ਦੇ ਇਤਿਹਾਸ ਨਾਲ ਜੋੜਿਆ ਜਾ ਸਕੇ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਸਿੰਘ ਸਾਹਿਬ ਜਥੇਦਾਰ ਜਸਬੀਰ ਸਿੰਘ ਰੋਡੇ ਸਮੇਤ ਨਗਰ ਕੀਰਤਨ 'ਚ ਸ਼ਾਮਿਲ ਸ਼ਖਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਸਬ ਕਮੇਟੀ ਬਾਬਾ ਬਕਾਲਾ ਸਾਹਿਬ ਦੇ ਮੁਖੀ ਭਾਈ ਮਨਪ੍ਰੀਤ ਸਿੰਘ ਭੁੱਲਰ ਨੇ ਵੀ ਸਿੰਘ ਸਾਹਿਬ ਜਥੇਦਾਰ ਜਸਬੀਰ ਸਿੰਘ ਰੋਡੇ ਸਮੇਤ ਸ਼ਖ਼ਸੀਅਤਾਂ ਨੂੰ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਸੰਤ ਬਾਬਾ ਜਤਿੰੰਦਰ ਸਿੰਘ ਗੋਬਿੰਦ ਬਾਗ ਢਾਬਾਂ ਵਾਲੇ, ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਬਾਬਾ ਸਤਨਾਮ ਸਿੰਘ ਵੱਲੀਆਂ ਵਾਲੇ ਧਾਰਮਿਕ ਵਿੰਗ ਇੰਟਰਨੈਸ਼ਨਲ ਪੰਜਾਬ, ਬਾਬਾ ਸੱਜਣ ਸਿੰਘ ਵਾੜ ਸ਼ੇਰ ਸਿੰਘ ਸਲਾਹਕਾਰ, ਜਥੇਦਾਰ ਸਵਰਨਜੀਤ ਸਿੰਘ ਤਰਨਾ ਦਲ ਦੁਆਬਾ, ਬਾਬਾ ਸੁਖਵਿੰਦਰ ਸਿੰਘ ਕਾਦਰਾਬਾਦ ਕਾਰ ਸੇਵਾ ਵਾਲੇ, ਰਾਜਿੰਦਰ ਸਿੰਘ ਰਾਜਾ ਜ਼ਿਲ੍ਹਾ ਪ੍ਰਧਾਨ, ਭਾਈ ਸਤਨਾਮ ਸਿੰਘ ਪ੍ਰਧਾਨ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ, ਭਾਈ ਵੀਰ ਸਿੰਘ ਵਾਂ ਵਾਲੇ, ਭਾਈ ਮਨਪ੍ਰੀਤ ਸਿੰਘ ਸੋਨੀ ਇਕਾਈ ਅੰਮਿ੍ਤਸਰ, ਭਾਈ ਗੁਰਦਿਆਲ ਸਿੰਘ ਜਥੇਦਾਰ, ਬਲਕਾਰ ਸਿੰਘ ਵੱਲਾ ਪ੍ਰਧਾਨ ਗੁ: ਕੋਠਾ ਸਾਹਿਬ, ਹੀਰਾ ਸਿੰਘ, ਰਤਨ ਸਿੰਘ, ਬਾਬਾ ਦਿਆ ਸਿੰਘ ਵਾੜਾ ਸ਼ੇਰ ਸਿੰਘ, ਭਾਈ ਗੁਰਚਰਨ ਸਿੰਘ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |