29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 08-11-2025
ਜੰਡਿਆਲਾ ਗੁਰੂ/ਮਾਨਾਂਵਾਲਾ, 7 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਗੁਰਦੀਪ ਸਿੰਘ ਨਾਗੀ)-ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ ਵਿਚ ਵੱਖ–ਵੱਖ ਪਿੰਡਾਂ ਤੋਂ ਆਏ ਵਲੰਟੀਅਰਜ਼ ਤੇ ਅੰਮਿ੍ਤਸਰ ਗਰੁੱਪ ਆਫ਼ ਕਾਲਜ ਦੇ ਵਿਦਿਆਰਥੀਆਂ ਵਲੋਂ ਖ਼ੂਨ ਦਾਨ ਕਰਕੇ ਕੀਮਤੀ ਜ਼ਿੰਦਗੀ ਬਚਾਉਣ ਦਾ ਸੁਨੇਹਾ ਦਿੱਤਾ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਖ਼ੂਨਦਾਨ ਨੂੰ ਮਹਾਂ ਦਾਨ ਐਵੇਂ ਹੀ ਨਹੀਂ ਕਿਹਾ ਜਾਂਦਾ, ਕਿਉਂਕਿ ਇਕ ਇਕ ਖ਼ੂਨ ਦਾ ਯੂਨਿਟ ਕਿਸੇ ਜ਼ਿੰਦਗੀ ਨੂੰ ਬਚਾਉਣ ਵਿਚ ਕੰਮ ਆਉਂਦਾ ਹੈ ਅਤੇ ਕੋਈ ਤੰਦਰੁਸਤ ਵਿਅਕਤੀ ਆਪਣਾ ਖ਼ੂਨਦਾਨ ਬਿਨਾਂ ਕਿਸੇ ਡਰ ਤੋਂ ਦਾਨ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਵਿਚ ਖ਼ੂਨਦਾਨ ਕਰਨਾ ਵੀ ਬਹੁਤ ਵੱਡੀ ਸੇਵਾ ਹੈ | ਉਨ੍ਹਾਂ ਆਏ ਹੋਏ ਵਲੰਟੀਅਰ ਨੂੰ ਖ਼ੂਨਦਾਨ ਕਰਨ ਲਈ ਪ੍ਰਸ਼ੰਸਾ ਪੱਤਰ ਵੰਡੇ ਅਤੇ ਇਸ ਕੈਂਪ ਦੀ ਸ਼ਲਾਘਾ ਕੀਤੀ | ਇਸ ਮੌਕੇ ਸਿਵਲ ਸਰਜਨ ਡਾ. ਭਾਰਤੀ ਧਵਨ ਅਤੇ ਅੰਮਿ੍ਤਸਰ ਗਰੁੱਪ ਆਫ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ, ਪਿ੍ੰਸੀਪਲ ਗੌਰਵ ਤੇਜਪਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਵੀ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਸ਼ਲਾਘਾ ਕੀਤੀ | ਸਿਵਲ ਹਸਪਤਾਲ ਅੰਮਿ੍ਤਸਰ ਦੀ ਵਿਸ਼ੇਸ਼ ਟੀਮ ਡਾਕਟਰ ਦਲਜੀਤ ਕੌਰ ਦੀ ਅਗਵਾਈ ਹੇਠ ਕੁਲਦੀਪ ਕੌਰ ਐੱਮ.ਐੱਲ.ਟੀ, ਸ਼ਿਵ ਦਿਆਲ ਐੱਮ.ਐੱਲ. ਟੀ. ਅਤੇ ਨੋ ਯੂਅਰ ਬਲੱਡ ਸੰਸਥਾ ਵਲੋਂ ਵੀ ਮਾਨਾਂਵਾਲਾ ਵਿਖੇ ਪਹੁੰਚੀ, ਜਿਨ੍ਹਾਂ ਦੇ ਸਹਿਯੋਗ ਸਦਕਾ ਲਗਪਗ 90 ਦੇ ਕਰੀਬ ਲੋਕਾਂ ਦੇ ਬਲੱਡ ਯੂਨਿਟ ਇਕੱਠੇ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਮਰਦੀਪ ਸਿੰਘ, ਕਾਲਜ ਦੇ ਐੱਨ.ਐੱਸ. ਐੱਸ. ਸੰਯੋਜਕ ਸ਼ਕਤੀ ਮੈਡਮ, ਮੈਡੀਕਲ ਅਫ਼ਸਰ ਡਾ. ਤੰਮਣਾ, ਡਾ. ਵਿਪਨ ਭਾਟੀਆ, ਡਾ. ਨਵਰੀਤ ਕੌਰ, ਪ੍ਰਭਜੋਤ ਕੌਰ ਐੱਮ.ਐੱਲ. ਟੀ., ਨਰਿੰਦਰ ਕੌਰ, ਕਵਿਤਾ, ਹਰਕਵਲਜੋਤ ਕੌਰ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਆਨੰਦ ਕਾਲਜ ਜੇਠੂਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਓਾਟਾਰੀਓ ਖਾਲਸਾ ਦਰਬਾਰ ਗੁਰੂਘਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।