29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਆਨੰਦ ਕਾਲਜ ਜੇਠੂਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 08-11-2025
ਜੇਠੂਵਾਲ, 7 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਜੇਠੂਵਾਲ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਮੈਨੇਜਮੈਂਟ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪੁ ਕਰਵਾਏ ਗਏ | ਇਸ ਉਪਰੰਤ ਕਰਵਾਏ ਸਮਾਗਮ ਦੌਰਾਨ ਕੀਰਤਨੀ ਜਥਾ ਭਾਈ ਸਰਵਨ ਸਿੰਘ ਹਜ਼ੂਰੀ ਰਾਗੀ ਬਾਬਾ ਬੁੱਢਾ ਸਾਹਿਬ ਵਲੋਂ ਕੀਰਤਨ ਕੀਤਾ ਗਿਆ ਅਤੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਵੀ ਸ਼ਬਦ ਗਾਇਨ ਕੀਤੇ ਗਏ | ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ.ਆਨੰਦ, ਤੇ ਵਾਈਸ ਚੇਅਰਮੈਨ ਡਾ. ਜਸਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਸੂਰੀਯਾ ਪ੍ਰਕਾਸ਼ ਆਨੰਦ ਵਲੋਂ ਕੀਰਤਨੀ ਜਥੇ ਤੇ ਹੋਰ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਾਨੂੰ ਉਨ੍ਹਾਂ ਦੇ ਪੂਰਨਿਆਂ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਇਸ ਮੌਕੇ ਰੈਨੂੰ ਠਾਕੁਰ, ਪਿ੍ੰਸੀਪਲ ਡਾ. ਕੰਵਲਬੀਰ ਕੌਰ ਮਾਹਲ, ਪਿ੍ੰਸੀਪਲ ਰਚਨਾ ਕੁਮਾਰੀ, ਵਾਈਸ ਪਿ੍ੰਸੀਪਲ ਰਮਨਜੀਤ ਕੌਰ ਸੋਹਲ, ਊਸ਼ਾ ਸਰੀਨ, ਰਿਤੂ ਕਾਲੀਆ, ਹਰਪ੍ਰੀਤ ਕੌਰ, ਸਰੂਚੀਪਾਲ, ਰਵਿੰਦਰਜੀਤ ਕੌਰ, ਜੋਤੀ ਬਾਲਾ, ਜਗਰੂਪ ਕੌਰ, ਸੋਨਲ ਮਹਾਜਨ, ਸ਼ੈਲੀ ਸ਼ਰਮਾ, ਭੁਪਿੰਦਰ ਕੌਰ, ਮਨਵਿੰਦਰ, ਸਾਕਸ਼ੀ, ਭਾਵਨਾ, ਪੂਨਮ ਹਰਲੀਨ, ਰੂਪਨਦੀਪ ਕੌਰ, ਅਰਪਣਜੋਤ ਕੌਰ, ਕੋਮਲਪ੍ਰੀਤ ਕੌਰ, ਪੁਨਰ, ਹਰਮਨਜੀਤ ਕੌਰ, ਹਰਮਨ, ਪਿ੍ਅੰਕਾ, ਸ਼ਰਨਦੀਪ ਕੌਰ, ਨਿਧੀ ਸਮੇਤ ਹੋਰ ਸਟਾਫ ਤੇ ਵੱਡੀ ਗਿਣਤੀ 'ਚ ਵਿਦਿਆਰਥਣਾਂ ਸ਼ਾਮਲ ਸਨ |
ਪਿਛਲੀ ਖ਼ਬਰ ਅਜਨਾਲਾ ਵਿਖੇ ਤਿੰਨ ਦਰਜਨ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।