ਅਟਾਰੀ, 7 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗ੍ਰੇਟ ਇੰਡੀਆ ਪ੍ਰੈਜੀਡੈਂਸੀ ਸਕੂਲ 'ਚ ਮਨਾਇਆ ਗਿਆ | ਡਾਇਰੈਕਟਰ ਕਵਲਜੀਤ ਸਿੰਘ ਖੋਖਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ 10 ਸਿੱਖ ਗੁਰੂ ਸਾਹਿਬਾਨਾਂ ਵਿਚੋਂ ਪਹਿਲੇ ਅਤੇ ਸਿੱਖ ਧਰਮ ਦੇ ਸੰਸਥਾਪਕ ਹਨ | ਉਨ੍ਹਾਂ ਦਾ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਮਨਾਇਆ ਜਾਂਦਾ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਨੇ ਏਕਤਾ ਅਤੇ ਦਇਆ ਦੇ ਸੰਦੇਸ਼ ਨੂੰ ਫੈਲਾਉਣ ਲਈ ਵਿਆਪਕ ਯਾਤਰਾ ਕੀਤੀ | ਪਿ੍ੰ: ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ | ਕੰਵਲਜੀਤ ਸਿੰਘ ਖੋਖਰ ਅਤੇ ਪਿ੍ੰ: ਰਮਨਦੀਪ ਕੌਰ ਨੇ ਨੌਜਵਾਨ ਕਲਾਕਾਰਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੀ ਜੀਵਨ ਜਾਂਚ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਵੀ ਦਿੱਤੀ |