29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਚੰਨਣਕੇ ਗੁਰਦੁਆਰਾ ਹਵੇਲੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 08-11-2025
ਚੌਂਕ ਮਹਿਤਾ, 7 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਆਰੰਭ ਕੀਤੇ ਗਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਹਵੇਲੀ ਸਾਹਿਬ ਤੋਂ ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਨਾਲ ਆਰੰਭ ਕੀਤਾ ਗਿਆ | ਗੁਰਦੁਆਰਾ ਹਸਨਾ ਪੱਤੀ, ਗੁਰਦੁਆਰਾ ਬਾਬਾ ਚੰਨਣ ਸਾਹਿਬ, ਡੇਰਾ ਘੁਦੂਕਿਆਂ ਦਾ ਡੇਰਾ, ਬੰਡਾਲੀਆ ਦਾ ਡੇਰਾ, ਗੁਰਦੁਆਰਾ ਨਾਥ ਦੀ ਖੂਹੀ, ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ, ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੋਂ ਸ਼ਾਮ ਗੁਰਦੁਆਰਾ ਹਵੇਲੀ ਸਾਹਿਬ ਜੀ ਵਿਖੇ ਸਮਾਪਤ ਹੋਈ ਅਤੇ ਥਾਂ-ਥਾਂ 'ਤੇ ਸੰਗਤਾਂ ਨੇ ਫਲ ਫਰੂਟ, ਚਾਹ ਪਕੌੜਿਆਂ, ਮਠਿਆਈਆਂ, ਗੁਰੂ ਕੇ ਲੰਗਰ ਅਤੁੱਟ ਵਰਤਿਆ | ਸੰਗਤਾਂ ਨੇ ਸ਼ਬਦ ਕੀਰਤਨ, ਵਾਹਿਗੁਰੂ ਜੀ ਦੇ ਜਾਪ ਕਰਕੇ ਆਪਣੇ ਜੀਵਨ ਨੂੰ ਸਫਲਾ ਕੀਤਾ | ਇਸ ਮੌਕੇ ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਕੁਲਵਿੰਦਰ ਸਿੰਘ ਮਿੱਠਾ ਚੰਨਣਕੇ, ਸਰਪੰਚ ਲਖਵਿੰਦਰ ਸਿੰਘ ਨਾਥ ਦੀ ਖੂਹੀ, ਪ੍ਰਧਾਨ ਹਰਜੀਤ ਸਿੰਘ ਫੌਜੀ, ਪ੍ਰਧਾਨ ਲਖਵਿੰਦਰ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ, ਡਾ. ਸਤਨਾਮ ਸਿੰਘ, ਭਾਈ ਰਛਪਾਲ ਸਿੰਘ, ਬਾਬਾ ਹਰਜੀਤ ਸਿੰਘ ਹੈੱਡ ਗ੍ਰੰਥੀ ਬਾਬਾ ਚੰਨਣ ਜੀ, ਸ਼ਮਸ਼ੇਰ ਸਿੰਘ ਸ਼ੇਰਾ, ਕਰਨਜੀਤ ਸਿੰਘ, ਬਾਬਾ ਮੰਗਲ ਸਿੰਘ, ਸੂਬੇਦਾਰ ਸਾਧਾ ਸਿੰਘ, ਨਵਦੀਪ ਸਿੰਘ ਬਾਠ, ਰਾਜਵਿੰਦਰ ਸਿੰਘ ਰਾਜੂ ਆਦਿ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਮਾਰਕੀਟ ਕਮੇਟੀ ਦਫ਼ਤਰ ਮਜੀਠਾ ਵਿਖੇ ਧਾਰਮਿਕ ਸਮਾਗਮ ਕਰਾਇਆ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਵਲੋਂ ਐੱਸ.ਡੀ.ਐੱਮ. ਦਫ਼ਤਰ ਅਜਨਾਲਾ ਮੂਹਰੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।