29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮਾਰਕੀਟ ਕਮੇਟੀ ਦਫ਼ਤਰ ਮਜੀਠਾ ਵਿਖੇ ਧਾਰਮਿਕ ਸਮਾਗਮ ਕਰਾਇਆ

ਅਜੀਤ ਡੈਸਕ 08-11-2025
ਮਜੀਠਾ, 7 ਨਵੰਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਮਾਰਕੀਟ ਕਮੇਟੀ ਮਜੀਠਾ ਵਿਖੇ ਸਮੂਹ ਆੜ੍ਹਤੀਆਂ, ਮਜ਼ਦੂਰਾਂ ਅਤੇ ਮਾਰਕੀਟ ਕਮੇਟੀ ਮਜੀਠਾ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ, ਜਿਸ ਵਿਚ ਦਾਣਾ ਮੰਡੀ ਮਜੀਠਾ ਦੇ ਸਮੂਹ ਆੜ੍ਹਤੀ, ਮਜ਼ਦੂਰ ਅਤੇ ਮਾਰਕੀਟ ਕਮੇਟੀ ਮਜੀਠਾ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹੋਏ | ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਪੰਥਪ੍ਰੀਤ ਸਿੰਘ ਦੇ ਅੰਤਰ ਰਾਸ਼ਟਰੀ ਕੀਰਤਨੀ ਜਥੇ ਵਲੋਂ ਤੰਤੀ ਸਾਜ਼ਾਂ ਨਾਲ ਮਨੋਹਰ ਗੁਰਬਾਣੀ ਕੀਰਤਨ ਕੀਤਾ ਗਿਆ ਉਪਰੰਤ ਕਥਾ ਵਾਚਕ ਭਾਈ ਰਵਿੰਦਰ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨੂੰ ਗੁਰਬਾਣੀ ਦੇ ਆਧਾਰ ਤੇ ਜਾਣੂੰ ਕਰਾਇਆ ਅਤੇ ਗੁਰੂ ਜੀ ਦੀ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਗਏ ਉਪਦੇਸ਼ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਗ੍ਰੰਥੀ ਸਿੰਘ ਵਲੋਂ ਧਾਰਮਿਕ ਦੀਵਾਨਾਂ ਦੀ ਸੰਪੂਰਨਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਧਾਰਮਿਕ ਸਮਾਗਮ ਵਿਚ ਮਾਰਕੀਟ ਕਮੇਟੀ ਮਜੀਠਾ ਦੇ ਸਕੱਤਰ ਜਸਪਾਲ ਸਿੰਘ, ਸ਼ਮਸ਼ੇਰ ਸਿੰਘ ਮੂਧਲ, ਕੁਲਦੀਪ ਸਿੰਘ ਕਾਹਲੋਂ ਮੰਡੀ ਸੁਪਾਰਵਾਈਜ਼ਰ, ਸਤੀਸ਼ ਕੁਮਾਰ, ਹਰਜਿੰਦਰ ਸਿੰਘ, ਹਰਦੀਪ ਸਿੰਘ, ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਮਜੀਠਾ ਦੇ ਸਰਪ੍ਰਸਤ ਅਨੂਪ ਸਿੰਘ ਸੰਧੁ, ਪ੍ਰਧਾਨ ਜਸਕਰਨ ਸਿੰਘ ਭੰਗੂ, ਪਲਵਿੰਦਰ ਸਿੰਘ ਗਿੱਲ, ਹਰਬੰਸ ਸਿੰਘ ਮੱਲ੍ਹੀ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਨਵਜੋਤ ਸਿੰਘ ਭੰਗੂ, ਸੰਤ ਪ੍ਰਕਾਸ਼ ਸਿੰਘ ਸਾਬਕਾ ਪ੍ਰਧਾਨ, ਪਲਵਿੰਦਰ ਸਿੰਘ ਗਿੱਲ, ਮਲਕੀਤ ਸਿੰਘ ਭੰਗਵ, ਰਾਕੇਸ਼ ਕੁਮਾਰ ਪੱਪਾ, ਬਚਿੱਤਰ ਸਿੰਘ ਮਜੀਠਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬਲਕਾਰ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ ਚੰਨਣਕੇ ਗੁਰਦੁਆਰਾ ਹਵੇਲੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।