ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਚੜਦੇ ਪਾਸੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਬਲਕਾਰ ਸਿੰਘ ਦੀ ਬਰਸੀ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਖੁੱਲੇ ਦੀਵਾਨ ਵਿਚ ਭਾਈ ਗੁਰਪ੍ਰੀਤ ਸਿੰਘ ਸੌੜੀਆਂ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਮਨਦੀਪ ਸਿੰਘ ਰਾਗੀ ਭਾਈ ਜਗਤਾਰ ਸਿੰਘ ਜੱਗਾ ਜੱਟ ਦਾ ਕਵੀਸ਼ਰੀ ਜਥਾ, ਬਾਬਾ ਕਸ਼ਮੀਰ ਸਿੰਘ ਕੋਹਾਲਾ ਦੇ ਕੀਰਤਨੀ ਜਥੇ ਨੇ ਜੋੜ ਬੈਠੀ ਸੰਗਤ ਨੂੰ ਕਥਾ ਕੀਰਤਨ ਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਬਾਬਾ ਜੋਗਿੰਦਰ ਸਿੰਘ ਵਲੋਂ ਆਏ ਹੋਏ ਜਥੇ ਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੇਵਾਦਾਰ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਪ੍ਰਧਾਨ ਜਰਨੈਲ ਸਿੰਘ, ਅਵਤਾਰ ਸਿੰਘ ਬੀਰਾ, ਗ੍ਰੰਥੀ ਮੇਜਰ ਸਿੰਘ, ਬਾਬਾ ਹਰਜਾਪ ਸਿੰਘ ਢਿੱਲੋਂ, ਬਾਬਾ ਬੋਹੜ ਰਾਜੂ ਚੱਕ, ਸਰਜੀਤ ਸਿੰਘ ਕਾਕੜ ਸਾਬਕਾ ਸਰਪੰਚ, ਮਾਣਕ ਸਿੰਘ ਢਿੱਲੋਂ, ਬਾਬਾ ਜੁਗਰਾਜ ਸਿੰਘ, ਬਾਬਾ ਗੁਰਜੰਟ ਸਿੰਘ, ਬਾਬਾ ਨਰਿੰਦਰ ਸਿੰਘ, ਬਾਬਾ ਸੇਵਾ ਸਿੰਘ, ਕਰਨ ਚੱਕ ਮਿਸ਼ਰੀ ਖਾਂ, ਸੁੱਖ ਤੋਲਾ ਨੰਗਲ, ਰਾਜਬੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |