29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮਹਿਲਾ ਸਸ਼ਕਤੀਕਰਨ ਵਿਸ਼ੇ 'ਤੇ ਇੰਟਰ ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲੇ ਕਰਵਾਏ

ਅਜੀਤ ਡੈਸਕ 08-11-2025
ਮਾਨਾਂਵਾਲਾ, 7 ਨਵੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਵਿਖੇ 'ਮਹਿਲਾ ਸਸ਼ਕਤੀਕਰਨ' ਵਿਸ਼ੇ 'ਤੇ ਅਧਾਰਿਤ ਇੰਟਰ ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਨੇ ਔਰਤਾਂ ਦੇ ਸਸ਼ਕਤੀਕਰਨ ਨਾਲ ਜੁੜੇ ਪ੍ਰੇਰਣਾਦਾਇਕ ਸੁਨੇਹਿਆਂ ਅਤੇ ਵਿਚਾਰਾਂ ਨਾਲ ਆਪਣੇ-ਆਪਣੇ ਹਾਊਸ ਬੋਰਡਾਂ ਦੀ ਸਜਾਵਟ ਕੀਤੀ | ਇਸ ਮੌਕੇ 'ਤੇ ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਅਸਿਸਟੈਂਟ ਪ੍ਰੋਫੈਸਰ ਵਿਨੇ ਵੈਦ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ ਐਜੂਕੇਸ਼ਨ ਦੇ ਅਸਿਸਟੈਂਟ ਪ੍ਰੋਫੈਸਰ ਪਰਦੀਪ ਪਾਲ ਸਿੰਘ ਨੇ ਬਤੌਰ ਜੱਜ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਆਪਣੀ ਸ਼ਾਨਦਾਰ ਪੇਸ਼ਕਾਰੀ ਸਦਕਾ ਸਾਹਿਬਜਾਦਾ ਜੁਝਾਰ ਸਿੰਘ ਜੀ ਹਾਊਸ ਨੇ ਪਹਿਲਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ ਨੇ ਦੂਸਰਾ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਹਾਊਸ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਦੌਰਾਨ ਸਕੂਲ ਪਿ੍ੰਸੀਪਲ ਡਾ. ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਸ਼ਾਨਦਾਰ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਆਈ. ਜੀ. ਉਮਰਾ ਨੰਗਲ ਨੇ ਗੁਰਦਿਆਲ ਸਿੰਘ ਬੱਲ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਗਲੀ ਖ਼ਬਰ ਸਾਬਕਾ ਮਾਲ ਮੰਤਰੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਦੀ ਬਰਸੀ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।