29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 08-11-2025
ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦੇਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਥਾਣਾ ਅਜਨਾਲਾ ਦੇ ਐੱਸ.ਐੱਚ.ਓ ਸਬ-ਇੰਸਪੈਕਟਰ ਹਰਚੰਦ ਸਿੰਘ ਸੰਧੂ ਦੀ ਅਗਵਾਈ ਵਾਲੀਆਂ ਪੁਲਸ ਪਾਰਟੀਆਂ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 2 ਨਸ਼ਾ ਤਸਕਰਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਐੱਚ.ਓ ਸਬ-ਇੰਸ: ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ਵਿਚ ਮੋੜ ਪਿੰਡ ਹਰੜ ਕਲਾਂ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪਿੰਡ ਹਰੜ ਕਲਾਂ ਤੋਂ ਚਮਿਆਰੀ ਵੱਲ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 51 ਗ੍ਰਾਮ ਹੈਰੋਇਨ ਅਤੇ 1050 ਰੁਪਏ ਡਰੱਗ ਮਨੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਅਤੁਲ ਉਰਫ਼ ਨੰਨੂ ਪੁੱਤਰ ਮੇਜਰ ਮਸੀਹ ਵਾਸੀ ਪਿੰਡ ਰੋਖੇ ਹਾਲ ਵਾਸੀ ਗੋਪਾਲ ਨਗਰ ਅਜਨਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਐੱਸ.ਐੱਚ.ਓ. ਸਬ-ਇੰਸ: ਹਰਚੰਦ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਗੁੱਝਾਪੀਰ ਨੇੜਿਉਂ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਬੋਹਲੀਆ ਨਾਮ ਦੇ ਇੱਕ ਹੋਰ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਖ਼ਿਲਾਫ਼ ਵੀ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੇ ਇਸ ਧੰਦੇ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਰਸੂਲਪੁਰ ਕਲਾਂ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡ ਤਰਸਿੱਕਾ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।