23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਭੱਟੀਕੇ ਵਿਖੇ ਬਾਲ ਦਿਵਸ ਮਨਾਇਆ

ਅਜੀਤ ਡੈਸਕ 19-11-2025

ਤਰਸਿੱਕਾ, 18 ਨਵੰਬਰ (ਅਤਰ ਸਿੰਘ ਤਰਸਿੱਕਾ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਭੱਟੀਕੇ ਵਿਖੇ ਪਿ੍ੰ: ਦਲਜਿੰਦਰ ਕੌਰ ਦੀ ਰਹਿਨੁਮਾਈ ਹੇਠ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀਆਂ ਨੇ ਬਾਲ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ | ਇਸ ਸਮਾਗਮ 'ਚ ਸੁਖਜਿੰਦਰ ਸਿੰਘ ਹੇਰ ਸਰਪੰਚ ਭੱਟੀਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਕੂਲ ਦੇ ਬੱਚਿਆਂ ਦੇ ਕਵਿਤਾ ਤੇ ਭਾਸ਼ਣ ਮੁਕਾਬਲੇ ਦੀ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਤੇ ਸਭਿਆਚਾਰਕ ਗੀਤਾਂ ਨਾਲ ਸਰੋਤਿਆਂ ਦਾ ਖ਼ੂਬ ਮਨੋਰੰਜਨ ਕੀਤਾ | ਸਕੂਲ ਦੇ ਸਮੂਹ ਸਟਾਫ ਮੈਂਬਰਾਂ ਨੇ ਮੁੱਖ ਮਹਿਮਾਨ ਤੇ ਪਿੰਡ ਦੇ ਆਏ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਰਜਵੰਤ ਕੌਰ, ਪ੍ਰਭਜੀਤ ਕੌਰ, ਦਲਬੀਰ ਕੌਰ, ਪ੍ਰਦੀਪ ਕੌਰ, ਕਿਰਨ ਕੁਮਾਰੀ, ਦੀਪਤੀ ਸ਼ਰਮਾ ਤੇ ਨਵਨੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਸਕੂਲੀ ਬੱਚਿਆਂ ਨੂੰ ਵਰਦੀਆਂ ਵੰਡੀਆਂ ਅਗਲੀ ਖ਼ਬਰ ਵਿਧਾਇਕ ਟੌਂਗ ਨੇ ਵਜ਼ੀਰ ਭੁੱਲਰ ਵਿਖੇ ਖੇਡ ਗਰਾਊਾਡ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।