23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਹੜ੍ਹ ਪ੍ਰਭਾਵਿਤ ਸਕੂਲੀ ਬੱਚਿਆਂ ਨੂੰ ਵਰਦੀਆਂ ਵੰਡੀਆਂ

ਅਜੀਤ ਡੈਸਕ 19-11-2025

ਚੋਗਾਵਾਂ, 18 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਇਨਕਲਾਬੀ ਕੇਂਦਰ ਪੰਜਾਬ ਅਤੇ ਇਨਕਲਾਬੀ ਮਜ਼ਦੂਰ ਕੇਂਦਰ ਵਲੋਂ ਬਲਾਕ ਚੋਗਾਵਾਂ ਤੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਹਿੱਤ ਡੇਢ ਲੱਖ ਰੁਪਏ ਦੀ ਲਾਗਤ ਨਾਲ 8 ਸਕੂਲਾਂ ਦੇ 325 ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਜਿਨ੍ਹਾਂ ਵਿਚ ਸਰਕਾਰੀ ਮਿਡਲ ਸਕੂਲ ਨਿਪਾਲ, ਸਰਕਾਰੀ ਪ੍ਰਾਇਮਰੀ ਸਕੂਲ ਦਿਆਲ ਭੱਟੀ, ਸੂਫ਼ੀਆਂ, ਗ਼ਾਲਿਬ, ਮਲਕਪੁਰ, ਮਿਆਦੀਆ ਕਲਾਂ ਸ਼ਾਮਿਲ ਹਨ | ਇਸ ਮੌਕੇ ਇਨਕਲਾਬੀ ਕੇਂਦਰ ਵਲੋਂ ਸਾਥੀ ਸੁਰਿੰਦਰ ਲੁਧਿਆਣਾ, ਡਾ. ਰਜਿੰਦਰ ਪਾਲ ਬਰਨਾਲਾ, ਬਿੰਦਰ ਠੀਕਰੀਵਾਲਾ (ਬਰਨਾਲਾ), ਸਾਥੀ ਸੰਦੀਪ ਸਿੰਘ ਭਾਰਤੀ ਕਿਸਾਨ ਯੂਨੀਅਨ (ਡਕੌਂਦਾ ਧਨੇਰ) ਅਤੇ ਇਨਕਲਾਬੀ ਮਜ਼ਦੂਰ ਕੇਂਦਰ ਲੁਧਿਆਣਾ ਵਲੋਂ ਮਿਸ ਰਵੀਤਾ ਬੱਚਿਆਂ ਲਈ ਵਰਦੀਆਂ ਲੈ ਕੇ ਪਹੁੰਚੇ | ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਨਵਤੇਜ ਸਿੰਘ ਜੱਬੋਵਾਲ ਅਤੇ ਰਮਨਦੀਪ ਕੌਰ ਦਿਆਲ ਭੱਟੀ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਆਗੂ ਟੀਮ ਦਾ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਤਰਸਿੱਕਾ ਵਲੋਂ ਡਾ. ਆਤਮ ਸਿੰਘ ਰੰਧਾਵਾ ਦਾ ਸਨਮਾਨ 30 ਨੂੰ ਅਗਲੀ ਖ਼ਬਰ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਭੱਟੀਕੇ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।