ਰਾਮ ਤੀਰਥ, 18 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ, ਅੰਮਿ੍ਤਸਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਵਿਦਿਆਰਥੀਆਂ ਦਾ ਟੂਰ ਸੁਲਤਾਨਪੁਰ ਲੋਧੀ ਭੇਜਿਆ ਗਿਆ | ਇਸ ਟੂਰ ਦੀ ਰਵਾਨਗੀ ਤੋਂ ਪਹਿਲਾਂ ਸਕੂਲ ਦੇ ਐੱਮ. ਡੀ. ਡਾ. ਜੀਵਨ ਜੋਤੀ ਸਿਡਾਨਾ ਨੇ ਬੱਚਿਆਂ ਨੂੰ ਅਨੁਸ਼ਾਸਨ ਕਾਇਮ ਰੱਖਣ ਦੇ ਦਿਸ਼ਾ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਦੱਸਿਆ ਕਿ ਇਸ ਟਰਿੱਪ ਰਾਹੀਂ ਬੱਚੇ ਆਪਣੇ ਧਾਰਮਿਕ ਇਤਿਹਾਸ ਨਾਲ ਜੁੜਨਗੇ | ਇਸ ਟੂਰ ਦੌਰਾਨ ਡਾ. ਜੀਵਨ ਜੋਤੀ ਸਿਡਾਨਾ ਮੈਡਮ ਨੇ ਬੱਚਿਆਂ ਦੇ ਖਾਣ ਪੀਣ ਅਤੇ ਮੈਡੀਕਲ ਕਿੱਟ ਦਾ ਪੁਖਤਾ ਪ੍ਰਬੰਧ ਕਰਵਾਇਆ | ਇਸ ਟੂਰ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਪਾਠ ਕਰਕੇ ਕੀਤੀ ਗਈ | ਸੁਲਤਾਨਪੁਰ ਲੋਧੀ ਪਹੁੰਚ ਕੇ ਸਭ ਤੋਂ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ ਕੀਤੇ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਮਹਾਰਾਜ ਦੀ ਹਜ਼ੂਰੀ 'ਚ ਮੱਥਾ ਟੇਕਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਉੱਥੇ ਮੌਜੂਦ ਗੁਰਦੁਆਰਾ ਹੱਟ ਸਾਹਿਬ ਅਤੇ ਗੁਰਦੁਆਰਾ ਬੇਬੇ ਨਾਨਕੀ ਜੀ ਦੇ ਦਰਸ਼ਨ ਵੀ ਕੀਤੇ | ਦਰਸ਼ਨ ਕਰਨ ਤੋਂ ਬਾਅਦ ਬੱਚਿਆਂ ਨੇ ਲੰਗਰ ਛਕਿਆ ਅਤੇ ਇਤਿਹਾਸ ਵੀ ਪੜਿ੍ਹਆ | ਵਾਪਸ ਪਰਤਦੇ ਹੋਏ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਨੇ ਗੁਰਦੁਆਰਾ ਬਉਲੀ ਸਾਹਿਬ ਦੇ ਦਰਸ਼ਨ ਵੀ ਕੀਤੇ |
ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਟੂਰ ਸੁਲਤਾਨਪੁਰ ਲੋਧੀ ਭੇਜਿਆ
ਅਜੀਤ ਡੈਸਕ
19-11-2025